ਅੰਮ੍ਰਿਤਸਰ 19 ਜਨਵਰੀ (ਸੁਖਬੀਰ ਸਿੰਘ) – ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ ਨੇ ਵਾਰਡ ਨੰ. 27 ਦੇ ਇਲਾਕੇ ਸ਼ਰੀਫਪੁਰਾ, ਹੂਸੈਨਪੁਰਾ ਆਦਿ ਦਾ ਦੌਰਾ ਕੀਤਾ ਅਤੇ ਇਲਾਕਾ ਨਿਵਾਸੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਲਈ।ਇਲਾਕਾ ਨਿਵਾਸੀਆਂ ਵੱਲੋਂ ਮੌਕੇ ਤੇ ਪੀਣ ਵਾਲੇ ਪਾਣੀ ਦੇ ਗੰਦੇ ਹੋਣ ਦੀ ਸਮੱਸਿਆ ਬਾਰੇ ਮੇਅਰ ਜੀ ਨੂੰ ਦੱਸਿਆ ਗਿਆ।ਜਿਸ ‘ਤੇ ਮੇਅਰ ਅਰੋੜਾ ਨੇ ਮੌਕੇ ਤੇ ਹੀ ਸਬੰਧਤ ਅਧਿਕਾਰੀਆਂ ਨੂੰ ਇਲਾਕਾ ਨਿਵਾਸੀਆਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਕਰਨ ਲਈ ਹਦਾਇਤਾਂ ਕੀਤੀਆਂ।
ਇਸ ਅਵਸਰ ‘ਤੇ ਉਹਨਾਂ ਦੇ ਨਾਲ ਸਰਵ ਸ੍ਰੀ ਰਾਜੇਸ਼ ਹਨੀ ਕੌਸਲਰ, ਜਸਵਿੰਦਰ ਸਿੰਘ, ਨਿਗਰਾਨ ਇੰਜੀਨੀਅਰ (ਓ.ਐਂਡ.ਐਮ), ਪ੍ਰਦੂਮਣ ਸਿੰਘ ਕਾਰਜਕਾਰੀ ਇੰਜੀਨੀਅਰ, ਅਸ਼ੋਕ ਗੁਪਤਾ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ
ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …
Punjab Post Daily Online Newspaper & Print Media