ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ ਜਨ-ਸੰਚਾਰ ਵਿਭਾਗ ਵਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ “ਦਾ ਆਰਟ ਆਫ
ਕੈਪਚਰਿੰਗ ਸਟੋਰੀਜ” ਵਿਸ਼ੇ ’ਤੇ ਇੱਕ ਗਿਆਨਮਈ ਸੈਸ਼ਨ ਦਾ ਆਯੋਜਨ ਕੀਤਾ ਗਿਆ।ਪ੍ਰਸਿੱਧ ਸਿਨੇਮੈਟੋਗ੍ਰਾਫਰ ਅਰੁਣਦੀਪ ਤੇਜੀ ਨੇ ਵਿਸ਼ੇਸ਼ ਤੌਰ ’ਤੇ ਸ਼ਿ਼ਰਕਤ ਕੀਤੀ ਅਤੇ ਵਿਦਿਆਰਥੀਆਂ ਨਾਲ ਸਿਨੇਮਾ, ਸਿਨੇਮੈਟੋਗ੍ਰਾਫੀ ਅਤੇ ਵਿਜ਼ਅਲ ਸਟੋਰੀਟੈਲਿੰਗ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਨੇ ਫੋਟੋਗ੍ਰਾਫੀ ਅਤੇ ਸਿਨੇਮੈਟੋਗ੍ਰਾਫੀ ਅਤੇ ਤਕਨੀਕੀ ਪੱਖਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ।ਵਿਦਿਆਰਥੀਆਂ ਨਾਲ ਉਨ੍ਹਾਂ ਦੀ ਗੱਲਬਾਤ ਨੇ ਵਿਜ਼ੂਅਲ ਨੈਰੇਟਿਵਜ਼ ਅਤੇ ਸਮਕਾਲੀ ਮੀਡੀਆ ਵਿੱਚ ਫੋਟੋਗ੍ਰਾਫੀ ਅਤੇ ਸਿਨੇਮੈਟੋਗ੍ਰਾਫੀ ਦੀ ਬਦਲਦੀ ਭੂਮਿਕਾ ਬਾਰੇ ਮਹੱਤਵਪੂਰਨ ਦਿਸ਼ਟੀਕੋਣ ਪ੍ਰਦਾਨ ਕੀਤੇ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ ਜਨਸੰਚਾਰ ਵਿਭਾਗ ਵੱਲੋਂ ਕਰਵਾਏ ਗਏ ਇਸ ਗਿਆਨਵਰਧਕ ਸੈਸ਼ਨ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਫੋਟੋਗ੍ਰਾਫੀ ਅਤੇ ਵਿਜ਼ੂਅਲ ਸਟੋਰੀਟੈਲਿੰਗ ਸੰਚਾਰ ਦੇ ਪ੍ਰਭਾਵਸ਼ਾਲੀ ਸਾਧਨ ਹਨ।ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ ਜਨਸੰਚਾਰ ਵਿਭਾਗ ਦੇ ਮੁਖੀ ਡਾ. ਪ੍ਰਿਯੰਕਾ ਬੱਸੀ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਮਕਾਲੀ ਮੀਡੀਆ ਵਿੱਚ ਫੋਟੋਗ੍ਰਾਫੀ ਅਤੇ ਸਿਨੇਮੈਟੋਗ੍ਰਾਫੀ ਦੀ ਮਹੱਤਤਾ ਨੂੰ ਉਜਾਗਰ ਕੀਤਾ।ਉਨ੍ਹਾਂ ਕਿਹਾ ਕਿ ਹਰ ਫਰੇਮ ਇੱਕ ਅਰਥਪੂਰਨ ਕਹਾਣੀ ਬਿਆਨ ਕਰਨ ਦੀ ਸਮਰੱਥਾ ਰੱਖਦਾ ਹੈ।
ਇਸ ਮੌਕੇ ਡਾ. ਅੰਤਰਪ੍ਰੀਤ ਕੌਰ, ਮਿਸ ਮਹਿਕ, ਮਿਸ ਵ੍ਰਿਤੀ ਅਤੇ ਮਿਸ ਫੈਰੀ ਸਮੇਤ ਵਿਭਾਗ ਦੇ ਵਿਦਿਆਰਥੀ ਹਾਜਰ ਸਨ।ਸਮੁੱਚਾ ਸਮਾਗਮ ਉਤਸ਼ਾਹ, ਰਚਨਾਤਮਕਤਾ ਅਤੇ ਸਰਗਰਮ ਭਾਗੀਦਾਰੀ ਨਾਲ ਭਰਪੂਰ ਰਿਹਾ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media