ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵਲੋਂ ਐਨ.ਐਸ.ਐਸ ਯੂਨਿਟ ਦੇ ਸਹਿਯੋਗ ਨਾਲ ‘ਅੰਮ੍ਰਿਤਸਰ ਬਲਕ ਵਾਟਰ ਸਪਲਾਈ
ਸਕੀਮ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਦੇ ਨਿਰਦੇਸ਼ਾਂ ’ਤੇ ਸਕੂਲ ਆਫ਼ ਲਾਅ ਦੇ ਡੀਨ ਪ੍ਰੋ. (ਡਾ.) ਜਸਪਾਲ ਸਿੰਘ ਦੁਆਰਾ ਕਰਵਾਏ ਗਏ ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਟਿਕਾਊ ਜਲ ਪ੍ਰਬੰਧਨ, ਜਨਤਕ ਬੁਨਿਆਦੀ ਢਾਂਚੇ ਅਤੇ ਵੱਡੇ ਜਲ ਸਪਲਾਈ ਪ੍ਰੋਜੈਕਟਾਂ ਨਾਲ ਜੁੜੇ ਸਮਾਜਿਕ ਸੁਰੱਖਿਆ ਉਪਾਵਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ।
ਸਕੀਮ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਦੇ ਨਿਰਦੇਸ਼ਾਂ ’ਤੇ ਸਕੂਲ ਆਫ਼ ਲਾਅ ਦੇ ਡੀਨ ਪ੍ਰੋ. (ਡਾ.) ਜਸਪਾਲ ਸਿੰਘ ਦੁਆਰਾ ਕਰਵਾਏ ਗਏ ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਟਿਕਾਊ ਜਲ ਪ੍ਰਬੰਧਨ, ਜਨਤਕ ਬੁਨਿਆਦੀ ਢਾਂਚੇ ਅਤੇ ਵੱਡੇ ਜਲ ਸਪਲਾਈ ਪ੍ਰੋਜੈਕਟਾਂ ਨਾਲ ਜੁੜੇ ਸਮਾਜਿਕ ਸੁਰੱਖਿਆ ਉਪਾਵਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ। ਡਾ. ਜਸਪਾਲ ਸਿੰਘ ਨੇ ਮੁੱਖ ਬੁਲਾਰੇ ਵਜੋਂ ਪੁੱਜੇ ਨਗਰ ਨਿਗਮ ਅੰਮਿ੍ਰਤਸਰ ਦੇ ਸੋਸ਼ਲ ਸੇਫਗਾਰਡਜ਼ ਸਪੈਸ਼ਲਿਸਟ ਗੋਹਰ ਅਹਿਮਦ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।ਅਹਿਮਦ ਨੇ ਇਸ ਵਿਸ਼ੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕਰਦਿਆਂ ਇਸ ਯੋਜਨਾ ਦੇ ਉਦੇਸ਼ਾਂ, ਸ਼ਹਿਰ ਲਈ ਇਸ ਦੀ ਮਹੱਤਤਾ ਅਤੇ ਅਜਿਹੇ ਵੱਡੇ ਜਨਤਕ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਨੂੰ ਲਾਗੂ ਕਰਨ ਦੌਰਾਨ ਪੈਦਾ ਹੋਣ ਵਾਲੇ ਸਮਾਜਿਕ ਅਤੇ ਭਾਈਚਾਰਕ ਪੱਖਾਂ ਬਾਰੇ ਵਿਦਿਆਰਥੀਆਂ ਨੂੰ ਚਾਨਣਾ ਪਾਇਆ।ਉਨ੍ਹਾਂ ਜ਼ਿੰਮੇਵਾਰ ਜਲ ਪ੍ਰਬੰਧਨ ਅਤੇ ਭਾਈਚਾਰੇ ਦੀ ਭਾਗੀਦਾਰੀ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ।
ਡਾ. ਜਸਪਾਲ ਸਿੰਘ ਨੇ ਕਿਹਾ ਕਿ ਇਹ ਪ੍ਰੋਗਰਾਮ ਸਕੂਲ ਆਫ਼ ਲਾਅ ਵੱਲੋਂ ਵਿਦਿਆਰਥੀਆਂ ਨੂੰ ਜਨਤਕ ਨੀਤੀ, ਸ਼ਾਸਨ ਪ੍ਰਬੰਧ, ਟਿਕਾਊ ਵਿਕਾਸ ਅਤੇ ਸਮਾਜਿਕ ਭਲਾਈ ਵਰਗੇ ਸਮਕਾਲੀ ਮੁੱਦਿਆਂ ਨਾਲ ਵਿਹਾਰਕ ਤੌਰ ’ਤੇ ਜੋੜਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।ਡਾ. ਜਸਪਾਲ ਸਿੰਘ ਨੇ ਮੁੱਖੀ ਡਾ. ਗੁਨੀਸ਼ਾ ਸਲੂਜਾ ਨਾਲ ਮਿਲ ਕੇ ਅਹਿਮਦ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਡਾ. ਪ੍ਰੀਤ ਇੰਦਰ ਕੌਰ, ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਡਾ. ਹਰਜੋਤ ਕੌਰ, ਡਾ. ਉਤਕਰਸ਼ ਸੇਠ, ਡਾ. ਗੁਰਸ਼ਿੰਦਰ ਕੌਰ, ਮੁਸਕਾਨ, ਹੋਰ ਫੈਕਲਟੀ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Punjab Post Daily Online Newspaper & Print Media