ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ ਵੱਲੋਂ ਅੱਜ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਹਲਕੇ ਦੇ ਵਾਰਡ
ਨੰਬਰ 18 ਵਿਖੇ ਘਰ-ਘਰ ਜਾ ਕੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਹੂਲਤਾਂ ਅਤੇ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ।
ਵਿਧਾਇਕਾ ਜੀਵਨ ਜੋਤ ਕੌਰ ਨੇ ਲੋਕਾਂ ਨੂੰ ਸਰਕਾਰ ਵੱਲੋਂ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ, ਮਾਵਾਂ-ਧੀਆਂ ਸਤਿਕਾਰ ਯੋਜਨਾ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਮੇਤ ਹੋਰ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਨਾਲ ਆਮ ਪਰਿਵਾਰਾਂ ਨੂੰ ਆਰਥਿਕ ਤੌਰ ’ਤੇ ਵੱਡਾ ਲਾਭ ਹੋ ਰਿਹਾ ਹੈ।ਇਨ੍ਹਾਂ ਯੋਜਨਾਵਾਂ ਸਦਕਾ ਲੋਕਾਂ ਦੇ ਪੈਸੇ ਦੀ ਬੱਚਤ ਹੋ ਰਹੀ ਹੈ, ਜਿਸ ਨੂੰ ਉਹ ਆਪਣੇ ਪਰਿਵਾਰਾਂ ਦੀ ਬਿਹਤਰੀ, ਬੱਚਿਆਂ ਦੀ ਪੜ੍ਹਾਈ ਅਤੇ ਹੋਰ ਜ਼ਰੂਰੀ ਲੋੜਾਂ ’ਤੇ ਖਰਚ ਕਰ ਸਕਦੇ ਹਨ।
ਵਿਧਾਇਕਾ ਨੇ ਕਿਹਾ ਕਿ ‘ਮਾਨ ਦੇ ਮੁਨਾਫੇ’ ਮੁਹਿੰਮ ਦਾ ਮੁੱਖ ਮੰਤਵ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣਾ ਅਤੇ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਤੇ ਸਹੂਲਤਾਂ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਅਤੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਬਲਾਕ ਇੰਚਾਰਜ਼ ਹਰਪਾਲ ਸਿੰਘ ਨਿੱਜ਼ਰ ਅਤੇ ਪਾਰਟੀ ਦੇ ਹੋਰ ਅਹੁੱਦੇਦਾਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਲੋਕਾਂ ਨਾਲ ਮੁਲਾਕਾਤ ਕਰਕੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
Check Also
ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿਖੇ 2.36 ਕਰੋੜ ਦੇ ਵਿਕਾਸ ਕਾਰਜ਼ ਸ਼ੁਰੂ
ਜੰਡਿਆਲਾ ਗੁਰੂ, 25 ਸਤੰਬਰ (ਜਗਦੀਪ ਸਿੰਘ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ …
Punjab Post Daily Online Newspaper & Print Media