ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਖੇਡ ਮੈਦਾਨਾਂ ਦੇ ਉਦਘਾਟਨਾਂ ਦੇ ਦੂਜੇ ਪੜਾਅ ਤਹਿਤ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ
ਗੱਗੜਭਾਣਾ, ਟਾਂਗਰਾ, ਮੱਲ੍ਹੀਆਂ ਅਤੇ ਚੌਹਾਨ ਵਿਖੇ ਖੇਡ ਮੈਦਾਨਾਂ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਤੇ ਸਰੀਰਕ ਗਤੀਵਿਧੀਆਂ ਨਾਲ ਜੋੜਨਾ ਹੈ।ਇਨ੍ਹਾਂ ਵਿਕਾਸ ਕਾਰਜ਼ਾਂ ਤਹਿਤ ਉਕਤ ਪਿੰਡਾਂ ਵਿੱਚ ਖੇਡ ਮੈਦਾਨਾਂ ਦਾ ਨਵੀਨੀਕਰਨ, ਵਾਲੀਬਾਲ ਕੋਰਟਾਂ ਦੀ ਉਸਾਰੀ, ਓਪਨ ਜਿੰਮ ਸਥਾਪਤ ਕਰਨ, ਹਾਈ ਮਾਸਟ ਲਾਈਟਾਂ ਲਗਾਉਣ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਕੰਮ ਕੀਤੇ ਗਏ ਹਨ।
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਗੱਗੜਭਾਣਾ ਦੇ ਖੇਡ ਮੈਦਾਨ ਦੇ ਵਿਕਾਸ ਕਾਰਜ਼ਾਂ `ਤੇ 21.67 ਲੱਖ ਰੁਪਏ, ਪਿੰਡ ਟਾਂਗਰਾ ਵਿਖੇ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਲਈ 30 ਲੱਖ ਰੁਪਏ, ਪਿੰਡ ਮੱਲ੍ਹੀਆਂ ਦੇ ਖੇਡ ਮੈਦਾਨ ਦੇ ਵਿਕਾਸ `ਤੇ 13 ਲੱਖ ਰੁਪਏ ਅਤੇ ਪਿੰਡ ਚੌਹਾਨ ਦੇ ਖੇਡ ਮੈਦਾਨ ਦੇ ਵਿਕਾਸ `ਤੇ 18.65 ਲੱਖ ਰੁਪਏ ਖ਼ਰਚ ਕੀਤੇ ਗਏ ਹਨ।ਇਸ ਤਰ੍ਹਾਂ ਚਾਰਾਂ ਪਿੰਡਾਂ ਵਿੱਚ ਖੇਡ ਸਹੂਲਤਾਂ ਦੇ ਵਿਕਾਸ `ਤੇ ਕੁੱਲ 83.32 ਲੱਖ ਰੁਪਏ ਖ਼ਰਚ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ, ਵਾਲੀਬਾਲ ਕੋਰਟਾਂ, ਓਪਨ ਜਿੰਮ ਅਤੇ ਰੌਸ਼ਨੀ ਦੇ ਪ੍ਰਬੰਧਾਂ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਵਿੱਚ ਮਦਦ ਮਿਲੇਗੀ।ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ `ਖੇਡਾਂ ਵਤਨ ਪੰਜਾਬ ਦੀਆਂ` ਵਰਗੇ ਖੇਡ ਉਪਰਾਲਿਆਂ ਰਾਹੀਂ ਸੂਬੇ ਦੀ ਜਵਾਨੀ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ, ਤਾਂ ਜੋ ਨੌਜਵਾਨ ਤੰਦਰੁਸਤ ਅਤੇ ਖੁਸ਼ਹਾਲ ਜੀਵਨ ਬਤੀਤ ਕਰ ਸਕਣ।ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਪਿੰਡਾਂ ਵਿੱਚ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਦੇ ਇਹ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ।
Check Also
ਸ਼੍ਰੋਮਣੀ ਕਮੇਟੀ ਨੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ
ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …
Punjab Post Daily Online Newspaper & Print Media