ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਅੰਮ੍ਰਿਤਸਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ
ਦਫ਼ਤਰ ਚੱਲ ਰਹੇ ਸੈਂਟਰ ਵਿਖੇ ਬੇਸਿਕ ਕੰਪਿਊਟਰ ਅਤੇ ਵੈਬ ਡਿਜ਼ਾਈਨਿੰਗ ਦਾ ਤਿੰਨ ਮਹੀਨਿਆਂ ਦਾ ਕੋਰਸ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਹ 120 ਘੰਟਿਆਂ ਦਾ ਕੋਰਸ ਹੈ ਅਤੇ ਇਸ ਦਾ ਨਵਾਂ ਬੈਚ ਸ਼ੁਰੂ ਹੋ ਚੁੱਕਾ ਹੈ।ਚਾਹਵਾਨ ਉਮੀਦਵਾਰ ਇਸ ਕੋਰਸ ਵਿੱਚ ਦਾਖਲਾ ਲੈ ਕੇ ਕੰਪਿਊਟਰ ਅਤੇ ਵੈੱਬ ਡਿਜ਼ਾਈਨਿੰਗ ਨਾਲ ਸਬੰਧਤ ਹੁਨਰ ਹਾਸਲ ਕਰ ਸਕਦੇ ਹਨ।
ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਦੱਸਿਆ ਕਿ ਇਹ ਕੋਰਸ ਬਾਜ਼ਾਰ ਵਿੱਚ ਚੱਲ ਰਹੇ ਇਸ ਤਰ੍ਹਾਂ ਦੇ ਹੋਰ ਕੋਰਸਾਂ ਦੇ ਮੁਕਾਬਲੇ ਬਹੁਤ ਘੱਟ ਫੀਸ ’ਤੇ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਕੋਰਸ ਵਿੱਚ ਦਾਖਲਾ ਲੈ ਸਕਦੇ ਹਨ।ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਚਾਹਵਾਨ ਉਮੀਦਵਾਰ ਦਫ਼ਤਰੀ ਸਮੇਂ ਦੌਰਾਨ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ 52 ਕੋਰਟ ਰੋਡ, ਨਜ਼ਦੀਕ ਨਿੱਝਰ ਸਕੈਨ ਸੈਂਟਰ ਅੰਮ੍ਰਿਤਸਰ ਵਿਖੇ ਆ ਕੇ ਸੰਪਰਕ ਕਰ ਸਕਦੇ ਹਨ।
ਇਸ ਤੋਂ ਇਲਾਵਾ ਦਾਖਲੇ ਸਬੰਧੀ ਜਾਣਕਾਰੀ ਲਈ ਦਫ਼ਤਰ ਦੇ ਫ਼ੋਨ ਨੰਬਰ 6284432143 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Check Also
ਸ਼੍ਰੋਮਣੀ ਕਮੇਟੀ ਨੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ
ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …
Punjab Post Daily Online Newspaper & Print Media