Thursday, October 8, 2026

ਹਲਕਾ ਜੰਡਿਆਲਾ ਗੁਰੂ ਤੋਂ 66ਵੀਂ ਤੀਰਥ ਯਾਤਰਾ ਬੱਸ ਸੰਗਤ ਨੂੰ ਲੈ ਕੇ ਰਵਾਨਾ

ਅੰਮ੍ਰਿਤਸਰ, 8 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮਲਕਪੁਰ ਤੋਂ ਹਲਕੇ ਦੀ 66ਵੀਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।ਇਸ ਬੱਸ ਰਾਹੀਂ ਸੰਗਤ ਨੂੰ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਧਾਮ ਦੇ ਦਰਸ਼ਨ ਕਰਵਾਏ ਜਾਣਗੇ।
ਸੰਗਤ ਨੂੰ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾਈ ਜਾ ਰਹੀ ਹੈ, ਜਿਸ ਤਹਿਤ ਸੂਬਾ ਵਾਸੀਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ।
ਯਾਤਰੀਆਂ ਨੂੰ ਧਾਰਮਿਕ ਸਥਾਨਾਂ ਤੱਕ ਲਿਜਾਣ ਅਤੇ ਵਾਪਸ ਲਿਆਉਣ ਤੋਂ ਇਲਾਵਾ ਯਾਤਰਾ ਦੌਰਾਨ ਰਹਿਣ-ਸਹਿਣ ਸਮੇਤ ਲੋੜੀਂਦੇ ਪ੍ਰਬੰਧ ਵੀ ਸੂਬਾ ਸਰਕਾਰ ਵੱਲੋਂ ਕੀਤੇ ਜਾਂਦੇ ਹਨ, ਤਾਂ ਜੋ ਹਰ ਵਰਗ ਦੇ ਲੋਕ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੀ ਧਾਰਮਿਕ ਆਸਥਾ ਅਨੁਸਾਰ ਤੀਰਥ ਅਸਥਾਨਾਂ ਦੇ ਦਰਸ਼ਨ ਕਰ ਸਕਣ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਸੂਬੇ ਭਰ ਵਿੱਚ ਪੰਜ ਲੱਖ ਤੋਂ ਵੱਧ ਯਾਤਰੀ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ।ਹਲਕਾ ਜੰਡਿਆਲਾ ਗੁਰੂ ਵਿੱਚ ਅੱਜ 66ਵੀਂ ਤੀਰਥ ਯਾਤਰਾ ਬੱਸ ਰਵਾਨਾ ਕੀਤੀ ਗਈ ਹੈ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …