ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 1244 ਹੋਈ
ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਪਨਸਪ ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਸੂਬੇ ਵਿੱਚ ਪ੍ਰਾਇਮਰੀ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ।ਉਨ੍ਹਾਂ ਕਿਹਾ ਕਿ 154 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਨਾਲ ਪੰਜਾਬ ਵਿੱਚ ਇਨ੍ਹਾਂ ਕਲੀਨਿਕਾਂ ਦੀ ਕੁੱਲ ਗਿਣਤੀ 1244 ਹੋ ਗਈ ਹੈ, ਜਿਸ ਨਾਲ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਕਿਫਾਇਤੀ ਅਤੇ ਮਿਆਰੀ ਸਿਹਤ ਸੇਵਾਵਾਂ ਮਿਲ ਰਹੀਆਂ ਹਨ।ਬਰਾੜ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਡਾਕਟਰੀ ਸਲਾਹ, ਲੈਬ ਟੈਸਟ ਅਤੇ ਮੁਫ਼ਤ ਦਵਾਈਆਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈਪਨਸਪ ਦੇ ਚੇਅਰਮੈਨ ਬਰਾੜ ਨੇ ਦੱਸਿਆ ਕਿ ਹੁਣ ਤੱਕ ਲਗਭਗ 1.98 ਕਰੋੜ ਲੋਕ ਆਮ ਆਦਮੀ ਕਲੀਨਿਕਾਂ ਦਾ ਦੌਰਾ ਕਰ ਚੁੱਕੇ ਹਨ, ਜਦਕਿ ਇਨ੍ਹਾਂ ਵਿੱਚ ਕੁੱਲ ਓ.ਪੀ.ਡੀ ਦੀ ਗਿਣਤੀ 6.5 ਕਰੋੜ ਤੋਂ ਪਾਰ ਹੋ ਗਈ ਹੈ।
Punjab Post Daily Online Newspaper & Print Media