ਅੰਮ੍ਰਿਤਸਰ, 24 ਅਕਤੂਬਰ (ਜਗਦੀਪ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਅਤੇ ਨਗਰ ਕੀਰਤਨ ’ਚ
ਸ਼ਾਮਲ ਹੋਣ ਲਈ ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ, ਅੰਮ੍ਰਿਤਸਰ ਨਗਰ ਨਿਗਮ ਦੇ ਕਮਿਸ਼ਨ ਬਿਕਰਮਜੀਤ ਸਿੰਘ ਸ਼ੇਰਗਿੱਲ, ਡੀ.ਸੀ.ਪੀ ਰਵਿੰਦਰਪਾਲ ਸਿੰਘ ਨੂੰ ਸੱਦਾ ਪੱਤਰ ਦਿੱਤਾ ਗਿਆ। ਸੱਦਾ ਪੱਤਰ ਦੇਣ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਮੈਨੇਜਰ ਰਾਜਿੰਦਰ ਸਿੰਘ ਰੂਬੀ ਅਟਾਰੀ ਸਮੇਤ ਹੋਰ ਮੌਜ਼ੂਦ ਸਨ।
ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸਮੁੱਚੀ ਸਿੱਖ ਸੰਗਤ ਲਈ ਬੇਹੱਦ ਪਵਿੱਤਰ ਅਤੇ ਮਹੱਤਵਪੂਰਨ ਦਿਹਾੜਾ ਹੈ।ਗੁਰੂ ਸਾਹਿਬ ਨੇ ਮਨੁੱਖਤਾ ਨੂੰ ਸੇਵਾ, ਸਿਮਰਨ, ਨਿਮਰਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ।ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ-ਮੁਨਾਰਾ ਹਨ।ਉਨ੍ਹਾਂ ਕਿਹਾ ਕਿ ਇਸ ਪਾਵਨ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਵਿੱਚ ਵੱਡੀ ਗਿਣਤੀ ‘ਚ ਸੰਗਤਾਂ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਨਗੀਆਂ।ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਬਾਣੀ ਨਾਲ ਜੁੜਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ।
ਇਸ ਮੌਕੇ ਐਸ.ਐਸ.ਪੀ ਵਿਜੀਲੈਂਸ ਹਰਪ੍ਰੀਤ ਸਿੰਘ ਮੰਡੇਰ, ਅੰਮ੍ਰਿਤਸਰ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਜੇਇੰਦਰ ਸਿੰਘ, ਡੀ.ਸੀ.ਪੀ ਜੁਗਰਾਜ ਸਿੰਘ, ਐਸ.ਪੀ ਹਰਪਾਲ ਸਿੰਘ ਰੰਧਾਵਾ, ਐਸ.ਪੀ ਟ੍ਰੈਫਿਕ ਅਮਨਦੀਪ ਕੌਰ, ਏ.ਡੀ.ਸੀ ਪਲਵੀ ਮਿਸ਼ਰਾ, ਪੀ.ਸੀ.ਐਸ ਗੁਰਮੰਦਰ ਸਿੰਘ, ਪੀ.ਸੀ.ਐਸ ਅਨਾਇਤ ਗੁਪਤਾ, ਪੀ.ਸੀ.ਐਸ ਅਲਕਾ ਕਾਲੀਆ, ਪੀ.ਸੀ.ਐਸ ਰੁਪਿੰਦਰਪਾਲ ਸਿੰਘ, ਪੀ.ਸੀ.ਐਸ ਮਨਬੀਰ ਸਿੰਘ ਢਿੱਲੋਂ, ਪੀ.ਸੀ.ਐਸ ਨਵਕੀਰਤਨ ਸਿੰਘ ਰੰਧਾਵਾ ਸਮੇਤ ਹੋਰ ਮੌਜ਼ੂਦ ਸਨ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media