Saturday, April 11, 2026

ਦਿੱਲੀ ਚੋਣਾਂ ਵਿੱਚ 4 ਸੀਟਾਂ ‘ਤੇ ਉਤਾਰੇਗਾ ਅਕਾਲੀ ਦਲ ਉਮੀਦਵਾਰ

Delhi Akali Leaders
ਨਵੀਂ ਦਿੱਲੀ, 20 ਜਨਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਨਾਲ ਚਲ ਰਹੇ ਪੁਰਾਣੇ ਗਠਬੰਧਨ ਫਾਰਮੂਲੇ ਦੇ ਆਧਾਰ ‘ਤੇ 4 ਸੀਟਾਂ ‘ਤੇ ਚੋਣ ਲੜੇਗਾ, ਜਿਸ ਵਿੱਚ 3 ਸੀਟਾਂ ਕਮਲ ਅਤੇ 1 ਸੀਟ ਤੱਕੜੀ ਦੇ ਨਿਸ਼ਾਨ ‘ਤੇ ਲੜਨ ਦਾ ਪਾਰਟੀ ਵੱਲੋਂ ਫੈਸਲਾ ਕੀਤਾ ਗਿਆ ਹੈ।ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਪ੍ਰਭਾਰੀ ਬਲਵੰਤ ਸਿੰਘ ਰਾਮੂਵਾਲੀਆ ਅਤੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਨੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਹੋਈ ਮੁਲਾਕਾਤ ਤੋਂ ਬਾਅਦ ਇਹ ਜਾਣਕਾਰੀ ਪੱਤਰਕਾਰਾਂ ਨਾਲ ਸਾਂਝੀ ਕੀਤੀ।
ਜੀ.ਕੇ. ਨੇ ਦੱਸਿਆ ਕਿ ਜਿਥੇ ਪਾਰਟੀ ਦੇ ਚੋਣ ਨਿਸ਼ਾਨ ਤੱਕੜੀ ‘ਤੇ ਰਾਜੌਰੀ ਗਾਰਡਨ ਸੀਟ ਤੋਂ ਸਾਬਕਾ ਵਿਧਾਇਕ ਅਤੇ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਉਥੇ ਹੀ ਕਮਲ ‘ਤੇ ਹਰੀ ਨਗਰ ਸੀਟ ਤੋਂ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਹਿੱਤ, ਕਾਲਕਾਜੀ ਸੀਟ ਤੋਂ ਸਾਬਕਾ ਵਿਧਾਇਕ ਤੇ ਦਿੱਲੀ ਕਮੇਟੀ ਦੇ ਜਾਇੰਟ ਸਕੱਤਰ ਹਰਮੀਤ ਸਿੰਘ ਕਾਲਕਾ ਅਤੇ ਸ਼ਾਹਦਰਾ ਸੀਟ ਤੋਂ ਸਾਬਕਾ ਵਿਧਾਇਕ ਜਤਿੰਦਰ ਸਿੰਘ ਸ਼ੰਟੀ ਨੂੰ ਪਾਰਟੀ ਵੱਲੋਂ ਚੋਣ ਲੜਾਉਣ ਦਾ ਫੈਸਲਾ ਕੀਤਾ ਗਿਆ ਹੈ।ਪਿਛਲੀ ਵਾਰ 2 ਦੇ ਮੁਕਾਬਲੇ ਇਸ ਵਾਰ 1 ਸੀਟ ‘ਤੇ ਤੱਕੜੀ ਚੋਣ ਨਿਸ਼ਾਨ ‘ਤੇ ਲੜਨ ਬਾਰੇ ਪੁੱਛਣ ‘ਤੇ ਰਾਮੂਵਾਲੀਆ ਨੇ ਇਸ ਨੂੰ ਪਾਰਟੀ ਦੀ ਰਣਨੀਤੀ ਦਾ ਹਿੱਸਾ ਦੱਸਿਆ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਚਾਰਾਂ ਸੀਟਾਂ ਨੂੰ ਇਸ ਵਾਰ ਜਿੱਤਣ ਦਾ ਦਾਅਵਾ ਕਰ ਚੁੱਕੇ ਹਨ।ਇਸ ਲਈ ਉਮੀਦਵਾਰਾਂ ਅਤੇ ਚੋਣ ਨਿਸ਼ਾਨ ਦਾ ਫੈਸਲਾ ਲੈਣ ‘ਤੇ ਕੁੱਝ ਸਮਾਂ ਵੱਧ ਲੱਗ ਗਿਆ ਹੈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply