ਅੰਮ੍ਰਿਤਸਰ, 20 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿੱਖ ਧਰਮ ਅਧਿਐਨ ਪੱਤਰ-ਵਿਹਾਰ ਕੋਰਸ ਚਲਾਇਆ ਜਾ ਰਿਹਾ ਹੈ।ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ. ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੋਰਸ ਦੀ ਸਾਲਾਨਾ ਪ੍ਰੀਖਿਆ 29 ਜਨਵਰੀ 2015 ਨੂੰ ਪੰਜਾਬ ਅਤੇ ਭਾਰਤ ਦੇ ਵੱਖ-ਵੱਖ ਪ੍ਰਾਂਤਾਂ ਵਿਖੇ ਸਥਾਪਿਤ ਤਕਰੀਬਨ 100 ਤੋਂ ਵਧੇਰੇ ਪ੍ਰੀਖਿਆ ਕੇਂਦਰਾਂ ਵਿੱਚ ਆਯੋਜਿਤ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚੋਂ ਲਗਭਗ 25 ਸੈਂਟਰ ਪੰਜਾਬ ਤੋਂ ਬਾਹਰਲੇ ਪ੍ਰਾਂਤਾਂ ਵਿੱਚ ਸਥਾਪਿਤ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੀ ਨਿਗਰਾਨੀ ਹਿੱਤ 130 ਤੋਂ ਵਧੇਰੇ ਸਟਾਫ ਮੈਂਬਰਾਂ ਦੀ ਡਿਊਟੀ ਲਗਾਈ ਗਈ ਹੈ।ਪੱਤਰ-ਵਿਹਾਰ ਕੋਰਸ ਦੀ ਸਾਲਾਨਾ ਪ੍ਰੀਖਿਆ ਵਿੱਚ ਲਗਭਗ 9000 ਵਿਦਿਆਰਥੀ ਭਾਗ ਲੈ ਰਹੇ ਹਨ ਜਿਨ੍ਹਾਂ ਵਿੱਚੋਂ ਤਕਰੀਬਨ 1500 ਵਿਦਿਆਰਥੀ ਪੰਜਾਬ ਤੋਂ ਬਾਹਰਲੇ ਪ੍ਰਾਂਤਾਂ ਵਿੱਚੋਂ ਇਸ ਪ੍ਰੀਖਿਆ ਵਿੱਚ ਸ਼ਾਮਿਲ ਹੋ ਰਹੇ ਹਨ।ਉਨ੍ਹਾਂ ਦੱਸਿਆ ਕਿ ਸਿੱਖ ਧਰਮ ਅਧਿਐਨ ਪੱਤਰ-ਵਿਹਾਰ ਕੋਰਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਗੁਰ-ਇਤਿਹਾਸ, ਰਹਿਤ-ਮਰਿਯਾਦਾ, ਭਗਤ ਜੀਵਨੀਆਂ, ਸਿੱਖ ਸਿਧਾਂਤ ਅਤੇ ਸਿੱਖ ਸੰਪ੍ਰਦਾਵਾਂ ਆਦਿ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਜਾਂਦੀ ਹੈ।ਇਸ ਸਿੱਖ ਧਰਮ ਅਧਿਐਨ ਪੱਤਰ-ਵਿਹਾਰ ਕੋਰਸ ਵਿੱਚ ਪਹਿਲੇ, ਦੂਜੇ ਤੇ ਤੀਜੇ ਸਥਾਨ ਵਿੱਚ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 5100, 4100 ਅਤੇ 3100 ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।ਇਸ ਦੇ ਨਾਲ ਹੀ 80 ਫੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ 1100-1100 ਰੁਪਏ ਦਾ ਵਿਸ਼ੇਸ਼ ਸਨਮਾਨ ਦਿੱਤਾ ਜਾਵੇਗਾ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …