ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ ਸਿੰਘ ਦੇ ਸਪੁੱਤਰ ਅਮਰਜੀਤ ਸਿੰਘ ਭਾਟੀਆ
(ਸੰਪਾਦਕ ਸਪਤਾਹਿਕ ਦਲੇਰ ਖਾਲਸਾ) ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ 2026 (ਬੁੱਧਵਾਰ) ਨੂੰ ਦੁਪਹਿਰ 1-00 ਤੋਂ 2.00 ਵਜੇ ਹੋਵੇਗਾ।
ਇਸ ਸਬੰਧੀ ਜਾਣਕਾਰੀ ਦੇਂਦਿਆਂ ਉਨ੍ਹਾਂ ਦੇ ਸਪੁੱਤਰ ਮਨਪ੍ਰੀਤ ਸਿੰਘ ਜੱਸੀ ਨੇ ਦੱਸਿਆ ਕਿ ਸਵੇਰ ਸਮੇਂ ਉਨ੍ਹਾਂ ਦੇ ਗ੍ਰਹਿ ਗੁਰੂ ਤੇਗ ਬਹਾਦਰ ਨਗਰ ਮਾਲ ਮੰਡੀ ਅੰਮ੍ਰਿਤਸਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਪੈਣਗੇ।ਉਪਰੰਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਭਾਈ ਸੇਵਾ ਸਿੰਘ ਹਾਲ ਨੇੜੇ ਸੁਲਤਾਨਵਿੰਡ ਗੇਟ ਵਿਖੇ ਹੋਵੇਗਾ।ਇਸ ਮੌਕੇ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਸਿਆਸੀ ਸ਼ਖ਼ਸੀਅਤਾਂ ਵੱਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।
Punjab Post Daily Online Newspaper & Print Media