ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਦੇ ਮੁਖੀ ਬਾਬਾ
ਬਲਬੀਰ ਸਿੰਘ 96 ਕਰੋੜੀ ਦੇ ਉਤਸ਼ਾਹ ਪ੍ਰੇਰਨਾ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਤੇ ਦਿਨੀ ਬੀਬੀਆਂ ਦੀਆਂ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਅੱਜ ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ, ਗੁ: ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਕਰਵਾਇਆ ਗਿਆ।
ਬੀਬੀ ਕੌਲਾ ਜੀ ਭਲਾਈ ਕੇਂਦਰ ਤੋਂ ਬੀਬੀ ਪਰਮਜੀਤ ਕੌਰ ਪੰਮਾ ਦੇ ਜਥੇ ਸਮੇਤ ਹੋਰ ਵੀ ਵੱਖ-ਵੱਖ ਸੁਖਮਨੀ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਇਸ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ।ਗੁਰੂ ਸਾਹਿਬਾਨਾਂ ਦੇ ਰਚਿਤ ਸ਼ਬਦਾਂ ਨੂੰ ਮਿੱਠੀ ਤੇ ਰਸੀਲੀ ਸੁਰ ਵਿੱਚ ਸੰਗਤੀ ਰੂਪ ਵਿੱਚ ਕੀਰਤਨ ਕੀਤਾ।
ਮੈਨੇਜਰ ਪਰਮਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਉਪਰੰਤ ਬੁੱਢਾ ਦਲ ਵੱਲੋਂ ਬੇਬੇ ਨਾਨਕੀ ਜੀ ਇਸਤਰੀ ਸਤਿਸੰਗ ਸਭਾ ਮੰਨਾ ਸਿੰਘ ਚੌਂਕ ਬੀਬੀ ਗੁਰਚਰਨ ਕੌਰ, ਸ੍ਰੀ ਗੁਰੂ ਤੇਗ ਬਹਾਦਰ ਜੀ ਸੁਖਮਨੀ ਸੇਵਾ ਸੁਸਾਇਟੀ ਪਵਨ ਨਗਰ ਬੀਬੀ ਪਰਮਜੀਤ ਕੌਰ, ਗੁਰਦੁਆਰਾ ਬਾਬਾ ਨੌਧ ਸਿੰਘ ਜੀ ਸੁਖਮਨੀ ਸੇਵਾ ਸੁਸਾਇਟੀ ਬੀਬੀ ਨਰਿੰਦਰ ਪਾਲ ਕੌਰ, ਬੀਬੀ ਤੇਜ ਕੌਰ, ਬੀਬੀ ਤੇਜ ਕੌਰ, ਬੀਬੀ ਸੁਖਜੀਤ ਕੌਰ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ।ਬੀਬੀਆਂ ਦੇ ਜਥਿਆਂ ਵੱਲੋਂ ਗੁ: ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਪਾਠ ਪ੍ਰਵਾਹ ਨਿਰੰਤਰ ਚੱਲ ਰਹੇ ਹਨ।
ਇਸ ਸਮੇਂ ਬਾਬਾ ਭਗਤ ਸਿੰਘ, ਬਾਬਾ ਗੁਰਲਾਲ ਸਿੰਘ, ਬਾਬਾ ਅਮਰੀਕ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਸੰਸਥਾਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ’ਤੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਮੂਹ ਵਿੱਦਿਅਕ ਅਦਾਰਿਆਂ …
Punjab Post Daily Online Newspaper & Print Media