Tuesday, November 24, 2026

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ ਵੱਲੋਂ ‘ਐਸ.ਪੀ.ਐਸ.ਐਸ ਰਾਹੀਂ ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਈ ਗਈ  ਵਰਕਸ਼ਾਪ ਮੌਕੇ ਮੁੱਖ ਬੁਲਾਰੇ ਵਜੋਂ ਜੀ.ਐਨ.ਡੀ.ਯੂ ਕਾਲਜ ਚੂੰਘ ਤਰਨ ਤਾਰਨ ਤੋਂ ਐਸੋਸੀਏਟ ਪ੍ਰੋਫੈਸਰ ਡਾ. ਮਨਜਿੰਦਰ ਕੌਰ ਨੇ ਸ਼ਿਰਕਤ ਕੀਤੀ।
ਵਿਭਾਗ ਮੁਖੀ ਡਾ. ਸਵਰਾਜ ਕੌਰ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਦੇ ਵਿਹਾਰਕ ਗਿਆਨ ’ਚ ਵਾਧਾ ਕਰਨ ਅਤੇ ਉਨ੍ਹਾਂ ਦੇ ਵਿੱਦਿਅਕ ਹੁਨਰਾਂ ਨੂੰ ਨਿਖਾਰਨ ’ਚ ਅਜਿਹੇ ਪ੍ਰੋਗਰਾਮਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ।ਪ੍ਰਿੰ: ਡਾ. ਰੰਧਾਵਾ ਨੇ ਵਿਦਿਆਰਥੀਆਂ ਨੂੰ ਆਪਣੇ ਅਕਾਦਮਿਕ ਵਿਕਾਸ ਲਈ ਅਜਿਹੇ ਪ੍ਰੋਗਰਾਮਾਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ੇ ਡਾ. ਪੂਨਮ ਸ਼ਰਮਾ ਨੇ ਉਕਤ ਬੁਲਾਰੇ ਨਾਲ ਜਾਣ-ਪਛਾਣ ਕਰਵਾਈ ਅਤੇ ਵਰਕਸ਼ਾਪ ਦੇ ਮੁੱਖ ਉਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਦਾ ਮਕਸਦ ਵਿਦਿਆਰਥੀਆਂ ਨੂੰ ਐਸ.ਪੀ.ਐਸ.ਐਸ ਸਾਫਟਵੇਅਰ ਦੀ ਵਰਤੋਂ ਸਬੰਧੀ ਵਿਹਾਰਕ ਗਿਆਨ ਪ੍ਰਦਾਨ ਕਰਨਾ ਹੈ।
ਡਾ. ਮਨਜਿੰਦਰ ਕੌਰ ਨੇ ਮਲਟੀਪਲ ਲੀਨੀਅਰ ਰਿਗ੍ਰੈਸ਼ਨ ਦੇ ਵੱਖ-ਵੱਖ ਪਹਿਲੂਆਂ ਨੂੰ ਵਿਹਾਰਕ ਉਦਾਹਰਣਾਂ ਰਾਹੀਂ ਸਮਝਾਇਆ ਅਤੇ ਐਸ.ਪੀ.ਐਸ.ਐਸ ਸਾਫਟਵੇਅਰ ਦੀ ਮਦਦ ਨਾਲ ਪ੍ਰਭਾਵਸ਼ਾਲੀ ਰਿਗ੍ਰੈਸ਼ਨ ਮਾਡਲ ਤਿਆਰ ਕਰਨ ਦੀਆਂ ਵਿਧੀਆਂ ਬਾਰੇ ਦੱਸਿਆ।ਇਸ ਵਰਕਸ਼ਾਪ ’ਚ ਲਗਭਗ 300 ਵਿਦਿਆਰਥੀਆਂ ਨੇ ਭਾਗ ਲਿਆ।ਮੰਚ ਸੰਚਾਲਨ ਪ੍ਰੋ. ਸ਼ੀਤਲ ਵੱਲੋਂ ਅਤੇ ਧੰਨਵਾਦ ਮਤਾ ਪ੍ਰੋ. ਕੋਮਲ ਤ੍ਰੇਹਨ ਨੇ ਪੇਸ਼ ਕੀਤਾ।
ਇਸ ਮੌਕੇ ਡਾ. ਏ.ਕੇ ਕਾਹਲੋਂ, ਡਾ. ਦੀਪਕ ਦੇਵਗਨ, ਡਾ. ਸਾਮੀਆ, ਪ੍ਰੋ. ਪੂਜਾ ਪੁਰੀ, ਡਾ. ਹਰਪ੍ਰੀਤ ਕੌਰ, ਡਾ. ਨਵਪ੍ਰੀਤ ਕੌਰ, ਪ੍ਰੋ. ਪੂਨਮ, ਪ੍ਰੋ. ਸ਼ਨੀਤ ਕੌਰ, ਪ੍ਰੋ. ਮਹਿਕਦੀਪ ਕੌਰ, ਡਾ. ਅਨਮੋਲਕਦੀਪ ਕੌਰ, ਪ੍ਰੋ. ਸੁਚੀ ਸ਼ਰਮਾ, ਪ੍ਰੋ. ਜਸਲੀਨ ਕੌਰ ਅਤੇ ਹੋਰ ਫੈਕਲਟੀ ਮੈਂਬਰ ਹਾਜ਼ਰ ਸਨ।

Check Also

ਖਾਲਸਾ ਸੰਸਥਾਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ’ਤੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਮੂਹ ਵਿੱਦਿਅਕ ਅਦਾਰਿਆਂ …