ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ ਸੱਗੂ) – ਪੀ.ਐਮ ਜਵਾਹਰ ਨਵੋਦਿਆ ਵਿਦਿਆਲਿਆ ਅਵਾਣ ਨੇੜੇ ਰਮਦਾਸ ਅੰਮ੍ਰਿਤਸਰ ਵਿਖੇ ਅਕਾਦਮਿਕ ਸੈਸ਼ਨ 2027-28 ਦੌਰਾਨ ਛੇਵੀਂ ਜਮਾਤ ਵਿੱਚ ਦਾਖਲੇ ਲਈ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ 28 ਨਵੰਬਰ ਦਿਨ ਸ਼ਨੀਵਾਰ ਨੂੰ ਜਿਲ੍ਹਾ ਅੰਮ੍ਰਿਤਸਰ ਦੇ ਬਲਾਕ ਅਜਨਾਲਾ, ਮਜੀਠਾ, ਰਈਆ ਅਤੇ ਤਰਸਿੱਕਾ ਵਿਖੇ ਸਥਾਪਿਤ ਕੀਤੇ ਗਏ 9 ਪ੍ਰੀਖਿਆ ਕੇਂਦਰਾਂ ਵਿੱਚ ਲਈ ਜਾਵੇਗੀ।
ਸਕੂਲ ਪ੍ਰਿੰਸੀਪਲ ਡਾ. ਹੇਮ ਰਾਜ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਇਸ ਦਾਖਲਾ ਪ੍ਰੀਖਿਆ ਲਈ ਆਨਲਾਈਨ ਅਰਜ਼ੀਆਂ ਭਰੀਆਂ ਸਨ, ਉਨ੍ਹਾਂ ਦੇ ਰੋਲ ਨੰਬਰ ਅਤੇ ਐਡਮਿਟ ਕਾਰਡ ਜਾਰੀ ਕਰ ਦਿੱਤੇ ਗਏ ਹਨ।ਸਬੰਧਤ ਵਿਦਿਆਰਥੀ ਜਵਾਹਰ ਨਵੋਦਿਆ ਵਿਦਿਆਲਿਆ ਦੀ ਅਧਿਕਾਰਤ ਵੈਬਸਾਈਟ ਰਾਹੀਂ ਆਪਣੇ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ।ਜਿਨ੍ਹਾਂ ਵਿਦਿਆਰਥੀਆਂ ਨੂੰ ਅਜੇ ਤੱਕ ਆਪਣੇ ਰੋਲ ਨੰਬਰ ਜਾਂ ਐਡਮਿਟ ਕਾਰਡ ਪ੍ਰਾਪਤ ਨਹੀਂ ਹੋਏ, ਉਹ ਆਪਣੇ ਸਕੂਲ ਜਾਂ ਪ੍ਰੀਖਿਆ ਕੇਂਦਰ ਨਾਲ ਸੰਪਰਕ ਕਰਕੇ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਦਿਆਰਥੀ ਦੇ ਐਡਮਿਟ ਕਾਰਡ ਵਿੱਚ ਕੋਈ ਗਲਤੀ ਹੈ ਜਾਂ ਕਿਸੇ ਤਰ੍ਹਾਂ ਦੀ ਸੋਧ ਕਰਵਾਉਣ ਦੀ ਲੋੜ ਹੈ ਤਾਂ ਉਹ 27 ਨਵੰਬਰ 2026 ਨੂੰ ਸ਼ਾਮ 6:00 ਵਜੇ ਤੱਕ ਸਕੂਲ ਵਿਖੇ ਪਹੁੰਚ ਕੇ ਲੋੜੀਂਦੀ ਸੋਧ ਕਰਵਾ ਸਕਦਾ ਹੈ।
Check Also
ਮਾਤਾ ਗੁਜਰੀ ਕਾਲਜ ਕਰਤਾਰਪੁਰ (ਜਲੰਧਰ) ਵਿਖੇ ‘ਭਗਤ ਰਵਿਦਾਸ ਜੀ : ਜੀਵਨ ਦਰਸ਼ਨ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 27 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …
Punjab Post Daily Online Newspaper & Print Media