Saturday, November 28, 2026

ਮੈਰੀਟੋਰੀਅਸ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਇਨੋਵੇਸ਼ਨ ਡਿਜੀਟਲ ਟੈੱਕ ਫੇਅਰ ਕਰਵਾਇਆ

ਅੰਮ੍ਰਿਤਸਰ, 28 ਨਵੰਬਰ (ਜਗਦੀਪ ਸਿੰਘ ਸੱਗੂ) – ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮੈਰੀਟੋਰੀਅਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਜਿਲ੍ਹਾ ਪੱਧਰੀ ‘ਇਨੋਵੇਸ਼ਨ ਡਿਜ਼ੀਟਲ ਟੈਕ ਫੇਅਰ’ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ।ਇਹ ਸਮਾਗਮ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਰਜਿੰਦਰ ਸਿੰਘ ਅਤੇ ਜਿਲ੍ਹਾ ਨੋਡਲ ਇੰਚਾਰਜ਼ ਸੌਰਭਦੀਪ ਦੀ ਅਗਵਾਈ ਹੇਠ ਸਫ਼ਲਤਾਪੂਰਵਕ ਸੰਪਨ ਹੋਇਆ।
ਇਸ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਵਿੱਚ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਕੰਵਲਜੀਤ ਸਿੰਘ, ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜੀਵ ਕਪੂਰ, ਮੈਰੀਟੋਰੀਅਸ ਸਕੂਲ ਪ੍ਰਿੰਸੀਪਲ ਮੈਡਮ ਸਵਜੀਤ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਕੋਟ ਪ੍ਰਿੰਸੀਪਲ ਮੈਡਮ ਨਵਦੀਪ ਕੌਰ ਗਿੱਲ ਨੇ ਅਹਿਮ ਭੂਮਿਕਾ ਨਿਭਾਈ।
ਇਸ ਟੈੱਕ ਫੇਅਰ ਵਿੱਚ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਗਏ ਕੁੱਲ 30 ਨਵੀਨਤਮ ਅਤੇ ਤਕਨੀਕੀ ਪ੍ਰੋਜੈਕਟਾਂ ਦੀ ਸ਼ਾਨਦਾਰ ਪੇਸ਼ਕਾਰੀ ਦਿੱਤੀ ਗਈ।
ਜੱਜਾਂ ਦੀ ਟੀਮ ਵੱਲੋਂ ਪ੍ਰੋਜੈਕਟਾਂ ਦਾ ਬਾਰੀਕੀ ਨਾਲ ਮੁਲਾਂਕਣ ਕਰਨ ਉਪਰੰਤ ਜੇਤੂਆਂ ਦਾ ਐਲਾਨ ਕੀਤਾ ਗਿਆ।ਜੇਤੂਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਗਾਲੀ ਨੇ ‘ਸਮਾਰਟ ਅਟੈਂਡੈਂਸ ਸਿਸਟਮ’ ਪ੍ਰੋਜੈਕਟ ਨਾਲ ਪਹਿਲਾ ਸਥਾਨ ਹਾਸਲ ਕਰਕੇ 3100 ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਕਲਾਂ ਨੇ ‘ਸੋਇਲ ਇਨਫੋਰਮੇਸ਼ਨ ਸਿਸਟਮ’ ਪ੍ਰੋਜੈਕਟ ਨਾਲ ਦੂਜਾ ਸਥਾਨ ਲੈ ਕੇ 2100 ਰੁਪਏ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਲਚੀਆਂ ਨੇ ‘ਡਿਜ਼ੀਟਲ ਸਾਈਲੋਸ’ ਪ੍ਰੋਜੈਕਟ ਨਾਲ ਤੀਜਾ ਸਥਾਨ ਹਾਸਲ ਕਰਕੇ 1100 ਰੁਪਏ ਦਾ ਇਨਾਮ ਜਿੱਤਿਆ।
ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਕੰਵਲਜੀਤ ਸਿੰਘ ਨੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਪ੍ਰੋਜੈਕਟਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਬੱਚਿਆਂ ਨੂੰ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਇੰਟਰਨੈਟ ਆਫ਼ ਥਿੰਗਜ਼ ਵਰਗੀਆਂ ਆਧੁਨਿਕ ਤਕਨੀਕਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।ਜਿਲ੍ਹਾ ਨੋਡਲ ਅਫ਼ਸਰ ਸੌਰਭਦੀਪ ਨੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਮੁੱਚੀ ਪ੍ਰਬੰਧਕੀ ਟੀਮ, ਭਾਗ ਲੈਣ ਵਾਲੇ ਸਾਰੇ ਸਕੂਲਾਂ ਅਤੇ ਜੱਜ ਸਾਹਿਬਾਨ ਦਾ ਧੰਨਵਾਦ ਕੀਤਾ।
ਉੱਘੀਆਂ ਸ਼ਖ਼ਸ਼ੀਅਤਾਂ ਡਾ./ਪ੍ਰੋ. ਨਰਿੰਦਰ ਸ਼ਰਮਾ, ਡੀਨ ਆਰ ਐਂਡ ਡੀ ਅਤੇ ਪ੍ਰੋਫੈਸਰ ਅੰਮ੍ਰਿਤਸਰ ਗਰੁੱਪ ਆਫ਼ ਕਾਲਜਿਜ਼; ਪ੍ਰੋ. ਕੁਲਦੀਪ ਸਿੰਘ, ਐਸੋਸੀਏਟ ਪ੍ਰੋਫੈਸਰ, ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ; ਵਿਸ਼ਾਲ ਮਸੀਹ, ਲੈਕਚਰਾਰ ਫਿਜਿਕਸ ਅਤੇ ਰਵਿੰਦਰਜੀਤ ਸਿੰਘ, ਐਮ.ਟੈਕ, ਕੰਪਿਊਟਰ ਫੈਕਲਟੀ ਭਿੰਡੀ ਔਲਖ ਸ਼ਾਮਲ ਸਨ।ਸਮਾਗਮ ਦੇ ਅੰਤ ਵਿੱਚ ਅਧਿਕਾਰੀਆਂ ਵੱਲੋਂ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਗਾਈਡ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।

Check Also

ਕਥਾ ਵਾਚਕ ਗਿਆਨੀ ਪਰਵਿੰਦਰਪਾਲ ਸਿੰਘ ਦੇ ਮਾਤਾ ਬੀਬੀ ਮਲਕੀਤ ਕੌਰ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 28 ਨਵੰਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ …