ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਕੰਪਨੀ ਬਾਗ ਸਥਿਤ ਮਹਾਰਾਜਾ ਰਣਜੀਤ ਸਿੰਘ ਪੈਨੋਰਾਮਾ ਤੋਂ ਚੋਰੀ ਹੋਏ 7 ਡੈਗਰ ਲੱਭ ਗਏ ਹਨ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਦੇ ਇੰਚਾਰਜ ਇੰਸਪੈਕਟਰ ਸੁਖਵਿੰਦਰ ਸਿੰਘ ਰੰਧਾਵਾ ਨੁੂੰ ਸ਼੍ਰੋਮਣੀ ਪ੍ਰਬੰਧਕ ਕਮੇਟੀ ਵੱਲੋਂ ਇਤਲਾਹ ਮਿਲੀ ਸੀ ਕਿ 20 ਜਨਵਰੀ ਨੂੰ ਗੁਰਦਵਾਰਾ ਰਾਮਸਰ ਸਾਹਿਬ ਵਿਖੇ ਇਕ ਅੱਧਖੜ ਉਮਰ ਦੀ ਔਰਤ ਪੀਲੇ ਰੰਗ ਦੇ ਸ਼ਨੀਲ ਦੇ ਕੱਪੜੇ ਵਿੱਚ ਕੁੱਝ ਲਪੇਟ ਕੇ ਰੱਖ ਗਈ ਸੀ।ਜਦੋਂ ਉਸ ਨੂੰ ਚੈਕ ਕੀਤਾ ਗਿਆ ਤਾਂ ਉਸ ਕੱਪੜੇ ਵਿੱਚੋਂ ਮਹਾਰਾਜਾ ਰਣਜੀਤ ਸਿੰਘ ਪੈਨੋਰਮਾ, ਕੰਪਨੀ ਬਾਗ ਵਿੱਚੋਂ ਜੋ 7 ਡੈਗਰ ਚੋਰੀ ਹੋਏ ਸਨ, ਉਹ ਬਰਾਮਦ ਹੋਏ।ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਤਫਤੀਸ਼ ਏ.ਐਸ.ਆਈ ਪ੍ਰਵੀਨ ਕੁਮਾਰ ਚੌਕੀ ਲਾਰੈਂਸ ਰੋਡ ਵੱਲੋਂ ਕੀਤੀ ਜਾ ਰਹੀ ਸੀ ਅਤੇ ਚੋਰੀ ਹੋਏ ਡੈਗਰ ਪੁਲਿਸ ਵਲੋਂ ਆਪਣੇ ਕਬਜੇ ਵਿੱਚ ਲੈ ਲਏ ਗਏ ਹਨ ਅਤੇ ਦੋਸ਼ੀ ਨੂੰ ਲੱਭਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …