Saturday, September 12, 2026

ਜ਼ਿਲ੍ਹਾ ਮੈਜਿਸਟ੍ਰੇਟ ਵੱਲੋ ਚਾਈਨਾ ਡੋਰ ਦੀ ਵਰਤੋਂ ‘ਤੇ ਪਾਬੰਦੀ ਦੇ ਹੁਕਮ

ਫਾਜ਼ਿਲਕਾ, 21 ਜਨਵਰੀ (ਵਿਨੀਤ ਅਰੋੜਾ) – ਜ਼ਿਲ੍ਹਾ ਮੈਜਿਸਟ੍ਰੇਟ ਸ. ਮਨਜੀਤ ਸਿੰਘ ਬਰਾੜ ਵੱਲੋ ਫਾਜ਼ਿਲਕਾ ਜ਼ਿਲ੍ਹੇ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਸਿੰਥੈਟਿਕ/ਪਲਾਸਟਿਕ ਡੋਰ (ਚਾਈਨਾ ਡੋਰ) ‘ਤੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇਹ ਡੋਰ ਨਾਈਲੋਨ ਤੋ ਬਣੀ /ਚਾਈਨੀਜ/ ਸਿੰਥੈਟਿਕ/ ਪਲਾਸਟਿਕ (ਕੰਚ ਦੇ ਪਾਉਡਰ ਲੱਗੇ ਧਾਗੇ) ਦੀ ਬਣੀ ਹੁੰਦੀ ਹੈ ਅਤੇ ਉਹ ਬਹੁਤ ਮਜਬੂਤ, ਨਾ-ਗਲਣਯੋਗ ਤੇ ਨਾ ਹੀ ਟੁੱਟਣਯੋਗ ਹੋਣ ਕਾਰਨ ਜਿੱਥੇ ਮਾਨਵੀ ਜੀਵਨ ਲਈ ਖਤਰਨਾਕ ਹੈ ਉੱਥੇ ਪੰਛੀਆਂ ਦੇ ਹਾਦਸਿਆਂ ਦਾ ਕਾਰਨ ਵੀ ਬਣਦੀਆਂ ਹਨ।ਜੇਕਰ ਇਹ ਡੋਰ ਢਿੱਲੀ ਹੋ ਜਾਵੇ ਤਾਂ ਰਸਤੇ ਵਿਚ ਆ ਰਹੇ ਸਾਇਕਲ ਚਾਲਕਾਂ ਦੇ ਗਲੇ, ਕੰਨ ਕੱਟੇ ਜਾਣ ਅਤੇ ਉਡਦੇ ਪੰਛੀਆਂ ਦੇ ਖੰਬਾਂ ਵਿਚ ਫਸ ਜਾਣ ਕਾਰਨ ਉਨ੍ਹਾਂ ਦੇ ਮਰਨ ਆਦਿ ਦੀਆਂ ਘਟਨਾਵਾਂ ਵਾਪਰ ਸਕਦੀਆਂ ਹਨ ।ਉਨ੍ਹਾਂ ਕਿਹਾ ਕਿ ਇਸ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ‘ਤੇ ਮੁਕੰਮਲ ਪਬੰਦੀ ਲਾਈ ਹੈ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply