Wednesday, March 11, 2026

ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਕਿਤਾਬਚਾ ‘ਨਿੱਕੀਆਂ ਜਿੰਦਾਂ ਵੱਡਾ ਸਾਕਾ’ ਰਿਲੀਜ਼

PPN2101201519

ਅੰਮ੍ਰਿਤਸਰ, 21 ਜਨਵਰੀ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਧਰਮ ਪ੍ਰਚਾਰ ਕਮੇਟੀ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸੁਚਿੱਤਰ ਸਾਖੀ ‘ਨਿੱਕੀਆਂ ਜਿੰਦਾਂ ਵੱਡਾ ਸਾਕਾ’ ਦੇ ਕਿਤਾਬਚੇ ਨੂੰ ਰਿਲੀਜ਼ ਕੀਤਾ। ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਦੱਸਿਆ ਕਿ ਅੰਮ੍ਰਿਤ ਦੇ ਦਾਤੇ, ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਜੀ ਦੀ ਸ਼ਹੀਦੀ ਅੱਗੇ ਹਰ ਇਕ ਦਾ ਸਿਰ ਸ਼ਰਧਾ ਨਾਲ ਝੁਕਦਾ ਹੈ।ਉਨ੍ਹਾਂ ਕਿਹਾ ਕਿ ਛੋਟੇ-ਛੋਟੇ ਬੱਚਿਆਂ ਦੀ ਸ਼ਹੀਦੀ ਦਾ ਇਤਿਹਾਸ ਸੁਣ ਕੇ ਪੱਥਰ ਤੋਂ ਪੱਥਰ ਦਿਲ ਵੀ ਭਾਵੁਕ ਹੋ ਜਾਂਦਾ ਹੈ।ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਗੌਰਵਮਈ ਇਤਿਹਾਸ ਤੋਂ ਹਰ ਇਕ ਨੂੰ ਜਾਣੂ ਹੋਣਾ ਚਾਹੀਦਾ ਹੈ।ਉਨ੍ਹਾਂ ਧਰਮ ਪ੍ਰਚਾਰ ਕਮੇਟੀ ਵੱਲੋਂ ‘ਨਿੱਕੀਆਂ ਜਿੰਦਾਂ ਵੱਡਾ ਸਾਕਾ’ ਸੁਚਿੱਤਰ ਸਾਖੀ ਛਾਪਣ ਤੇ ਸ਼ਲਾਘਾ ਵੀ ਕੀਤੀ ਜਿਸ ਨਾਲ ਸਿੱਖ ਨੌਜਵਾਨ ਵੱਧ ਤੋਂ ਵੱਧ ਜਾਣਕਾਰੀ ਪ੍ਰਾਪਤ ਕਰਕੇ ਆਪਣੇ ਧਰਮ ਵਿੱਚ ਹੋਰ ਪ੍ਰਪੱਕ ਹੋ ਸਕਣਗੇ।ਉੇਨ੍ਹਾਂ ਕਿਹਾ ਕਿ ਇਹ ਕਿਤਾਬਚਾ 1 ਲੱਖ ਦੇ ਕਰੀਬ ਛਾਪਿਆ ਗਿਆ ਹੈ ਜੋ ਸੰਗਤਾਂ ਵਿੱਚ ਫਰੀ ਵੰਡਿਆ ਜਾਵੇਗਾ।ਉਨ੍ਹਾਂ ਕਿਹਾ ਕਿ ਇਹ ਕਿਤਾਬਚਾ ਅੱਗੋਂ ਹਿੰਦੀ ਅਤੇ ਅੰਗਰੇਜ਼ੀ ਵਿੱਚ ਵੀ ਛਾਪਿਆ ਜਾਵੇਗਾ ਤਾਂ ਜੋ ਦੂਸਰੀਆਂ ਭਾਸ਼ਾਵਾਂ ਨੂੰ ਜਾਨਣ ਵਾਲੇ ਵੀ ਇਸ ਤੋਂ ਸਹੀ ਸੇਧ ਲੈ ਸਕਣ। ਇਸ ਮੌਕੇ ਸ: ਦਲਮੇਘ ਸਿੰਘ, ਸ: ਰੂਪ ਸਿੰਘ, ਸ: ਸਤਬੀਰ ਸਿੰਘ ਤੇ ਸ: ਮਨਜੀਤ ਸਿੰਘ ਸਕੱਤਰ, ਸ: ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸz: ਸਤਿੰਦਰ ਸਿੰਘ ਨਿਜੀ ਸਹਾਇਕ, ਸ: ਪ੍ਰਤਾਪ ਸਿੰਘ ਮੈਨੇਜਰ, ਡਾ: ਏ ਪੀ ਸਿੰਘ, ਸz: ਪ੍ਰੀਤਪਾਲ ਸਿੰਘ ਐਲ ਏ, ਸ: ਮਨਮੋਹਨ ਸਿੰਘ, ਸ: ਸਤਨਾਮ ਸਿੰਘ ਸੁੁਪ੍ਰਿੰਟੈਂਡੈਂਟ, ਸ: ਮਲਕੀਤ ਸਿੰਘ ਬਹਿੜਵਾਲ, ਸ: ਇੰਦਰ ਮੋਹਣ ਸਿੰਘ ‘ਅਨਜਾਣ’ ਤੇ ਸ: ਪ੍ਰਜਿੰਦਰ ਸਿੰਘ ਸੁਪਰਵਾਈਜ਼ਰ ਆਦਿ ਹਾਜ਼ਰ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply