ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਬ੍ਰਹਮ ਗਿਆਨੀ ਬਾਬਾ ਦਇਆ ਸਿੰਘ ਜੀ ਸੁਰਸਿੰਘ ਪ੍ਰਤੀ ਸ਼ੋਕ ਪ੍ਰਗਟ ਕਰਦਿਆਂ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਹ ਪਿਛਲੇ ਹਫਤੇ ਸਵਰਗ ਸੁਧਾਰ ਗਏ ਸਨ। ਬਾਜਵਾ ਨੇ ਕਿਹਾ ਕਿ ਬਾਬਾ ਦਇਆ ਸਿੰਘ ਜੀ ਨੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਦਾ ਪ੍ਰਸਾਰ ਕਰਦਿਆਂ ਮਨੁੱਖਤਾ ਦਾ ਸੰਦੇਸ਼ ਦਿੱਤਾ ਅਤੇ ਸਮਾਜ ਭਲਾਈ ਦਾ ਕੰਮ ਕੀਤਾ। ਬਾਬਾ ਦਇਆ ਸਿੰਘ ਜੀ ਦੇ ਬਾਬਾ ਬਿਧੀ ਚੰਦ ਜੀ ਦੇ ਚੇਲਿਆਂ ‘ਚੋਂ ਸਨ ਤੇ ਉਹਨਾਂ ਨੂੰ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦਾ ਅਸ਼ੀਰਵਾਦ ਪ੍ਰਾਪਤ ਸੀ। ਇਸ ਮੌਕੇ ਬਾਜਵਾ ਨਾਲ ਸਾਬਕਾ ਮੰਤਰੀ ਤੇ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਸਰਦੂਲ ਸਿੰਘ, ਸੁਖਪਾਲ ਸਿੰਘ ਭੁੱਲਰ, ਅਨੂਪ ਸਿੰਘ ਭੁੱਲਰ ਤੇ ਸੁਖਵਿੰਦਰ ਸਿੰਘ ਡੈਨੀ ਵੀ ਮੌਜ਼ੂਦ ਰਹੇ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media
