Tuesday, November 24, 2026

ਇਤਿਹਾਸਕ ਗੁਰਦੁਆਰਾ ਟਾਹਲਾ ਸਾਹਿਬ ਵਿਖੇ ਧਾਰਮਿਕ ਸਮਾਗਮ 26 ਨੂੰ

PPN2301201519
ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ)- ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਬਾਬਾ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ, ਚੱਬਾ ਵਿਖੇ ਵਿਸ਼ਾਲ ਧਾਰਮਿਕ ਸਮਾਗਮ 26 ਜਨਵਰੀ ਦਿਨ ਸੋਮਵਾਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਚਾਇਆ  ਜਾ ਰਿਹਾ ਹੈ।ਗੁ: ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਨੇ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਜਨਵਰੀ ਦਿਨ ਛਨੀਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਜਾਣਗੇ ਜਿੰਨਾਂ ਦੇ ਭੋਗ 26 ਜਨਵਰੀ ਨੂੰ ਪੈਣ ਉਪਰੰਤ ਭਾਰੀ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਅਤੇ ਇਤਿਹਾਸਕ ਪ੍ਰਸੰਗ ਸੁਣਾ ਕੇ ਨਿਹਾਲ ਕਰਨਗੇ।ਇਸ ਮੋਕੇ ਪ੍ਰਧਾਨ ਕਸ਼ਮੀਰ ਸਿੰਘ, ਗੁਰਮੀਤ ਸਿੰਘ, ਸੁਰਜੀਤ ਸਿੰਘ ਗਿੱਲ, ਸੁਲਤਾਨ ਸਿੰਘ, ਤਰਸੇਮ ਸਿੰਘ ਆਦਿ ਹਾਜਰ ਸਨ।

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …

Leave a Reply