
ਬਠਿੰਡਾ, 25 ਜਨਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ ) – ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਤੇਜਾ ਸਿੰਘ ਬਰਾੜ, ਗਲੀ ਨੰ: 5, ਵਾਰਡ ਨੰ:32, ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੁਰੀ ਵਿਚ ਨਿਤਨੇਮ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਪੂਰਨ ਪਾਠ ਸੰਗਤੀ ਰੂਪ ਵਿੱਚ ਕੀਤੇ ਗਏ। ਇਸ ਮੌਕੇ ਸਬਦ ਕੀਰਤਨ ਵੀ ਕੀਤਾ ਗਿਆ।ਗ੍ਰਹਿ ਨਿਵਾਸੀ ਵਲੋਂ ਆਪਣੀ ਬੇਟੀ ਗੁਰਪ੍ਰੀਤ ਕੌਰ ਦਾ ਜਨਮ ਦਿਨ ਮਨਾਇਆ ਗਿਆ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਲੜਕੀ ਗੁਰਪ੍ਰੀਤ ਕੌਰ ਅਤੇ ਉਸ ਦੇ ਪਿਤਾ ਤੇਜਾ ਸਿੰਘ ਬਰਾੜ ਦਾ ਸਨਮਾਨ ਚਿੰਨ੍ਹ ‘ਕੇਸ ਗੁਰੂ ਦੀ ਮੋਹਰ’ ਦੇ ਕੇ ਸਨਮਾਨਿਤ ਕੀਤਾ ਗਿਆ।ਗ੍ਰਹਿ ਨਿਵਾਸੀ ਵਲੋਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸਮਾਜ ਭਲਾਈ ਕਾਰਜਾਂ ਨੂੰ ਵੇਖਦੇ ਹੋਏ ਮੁੱਖ ਸੇਵਾਦਾਰ ਅਵਤਾਰ ਸਿੰਘ ਸਮੇਤ ਪੰਜ ਮੈਂਬਰਾਂ ਨੂੰ ਗੁਰੂ ਦੀ ਬਖ਼ਸ਼ਿਸ਼ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸੁਸਾਇਟੀ ਮੈਂਬਰਾਂ ਤੋਂ ਇਲਾਵਾ ਸ਼ਹਿਰ ਦੇ ਪਤਵੰਤੇ ਸੱਜਣਾਂ ਵੀ ਮੈਂਬਰ ਹਾਜ਼ਰ ਸਨ।
Check Also
ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …
Punjab Post Daily Online Newspaper & Print Media