ਬੈਂਕ/ ਪੈਟਰੋਲ ਪੰਪ, ਮਾਲ, ਹੋਟਲ ਅਤੇ ਮਲਟੀ-ਕੰਪਲੈਕਸਾਂ ਦੇ ਪ੍ਰਵੇਸ਼ ਦੁਆਰ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਜਰੂਰੀ

ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਕਮ-ਕਾਰਜਕਾਰੀ ਮੈਜਿਸਟਰੇਟ, ਕਮਿਸ਼ਨਰੇਟ ਸ਼ਹਿਰ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ, ਨੇ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ, ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿੱਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣ-ਅਧਿਕਾਰਤ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਕਿਸੇ ਅਣ-ਸੁਖਾਂਵੀਂ ਘਟਨਾ ਦੇ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ।ਇਸ ਲਈ ਮਨੁੱਖੀ ਜਾਨਾਂ ਅਤੇ ਸਰਕਾਰੀ ਜਾਇਦਾਦ ਨੂੰ ਬਚਾਉਣ ਦੇ ਮੰਤਵ ਨਾਲ ਮੁਕੰਮਲ ਪਾਬੰਦੀ ਲਗਾਈ ਹੈ।
ਇਸੇ ਤਰ੍ਹਾ ਸਰਕਾਰੀ/ ਸਹਿਕਾਰੀ/ ਪ੍ਰਾਈਵੇਟ ਬੈਂਕਾਂ ਦੇ ਪ੍ਰਬੰਧਕ ਅਤੇ ਪੈਟਰੋਲ ਪੰਪਾਂ, ਮਾਲਜ਼, ਹੋਟਲ ਅਤੇ ਮਲਟੀਪਲੈਕਸ ਵਾਲੀਆਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿੱਚ ਵਾਧਾ ਹੋ ਰਿਹਾ ਹੈ ਇਹਨਾਂ ਵਾਰਦਾਤਾਂ ਨੂੰ ਕਰਨ ਵਾਲੇ ਵਿਅਕਤੀਆਂ ਨੂੰ ਫੜ੍ਹਨ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਕਾਰਵਾਈ ਕੀਤੀ ਜਾਣੀ ਜ਼ਰੂਰੀ ਹੋ ਗਈ ਮਾਲਕ ਆਪਣੇ-ਆਪਣੇ ਬੈਂਕ/ ਪੈਟਰੋਲ ਪੰਪ, ਮਾਲਜ਼, ਹੋਟਲ ਅਤੇ ਮਲਟੀ-ਕੱਪਲੈਕਸਜ਼ ਦੇ ਪ੍ਰਵੇਸ਼ ਸਥਾਨ ਅਤੇ ਅੰਦਰ ਸੀ.ਸੀ.ਟੀ.ਵੀ. ਕੈਮਰੇ ਜਰੂਰੀ ਲਗਾਉਣਗੇ।ਇਹ ਹੁਕਮ 26 ਮਾਰਚ 2015 ਤੱਕ ਲਾਗੂ ਰਹਿਣਗੇ
Punjab Post Daily Online Newspaper & Print Media