Tuesday, July 29, 2025
Breaking News

ਯੂਰੀਆ ਖਾਦ ਦੀ ਕਾਲਾਬਜ਼ਾਰੀ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਬਠਿੰਡਾ ਵਲੋਂ ਦਰਜਨਾਂ ਥਾਵਾਂ ‘ਤੇ ਛਾਪੇ

ਕਿਸਾਨਾਂ ਨੂੰ ਯੂਰੀਆ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ  ਡਿਪਟੀ ਕਮਿਸ਼ਨਰ

PPN2701201512
ਬਠਿੰਡਾ, 27 ਜਨਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ ‘ਤੇ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਬਠਿੰਡਾ ਵਲੋਂ ਯੂਰੀਆ ਦੀ ਕਾਲਾਬਾਜ਼ਾਰੀ ਬਾਰੇ ਪਤਾ ਲਗਾਉਣ ਅਤੇ ਗੋਦਾਮਾਂ ਵਿੱਚ ਲੋੜ ਅਤੇ ਰਿਕਾਰਡ ਤੋਂ ਵਧੇਰੇ ਸਟੋਰੇਜ਼ ਨੂੰ ਚੈੱਕ ਕਰਨ ਲਈ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਦੀ ਅਗਵਾਈ ਵਿਚ ਦਰਜਨਾਂ ਛਾਪੇਮਾਰੀ ਕੀਤੀ ਗਈ।ਇਸ ਕਾਰਵਾਈ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੂਰੀਆ ਦੀ ਕਾਲਾਬਾਜ਼ਾਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਬਹੁਤ ਹੀ ਸਖ਼ਤ ਹਦਾਇਤਾਂ ਹਨ ਅਤੇ ਇਨ੍ਹਾਂ ਹਦਾਇਤਾਂ ਦੀ ਪਾਲਣਾ ਹਿੱਤ ਹੀ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਚੈਕਿੰਗ ਲਈ ਭੇਜਿਆ ਗਿਆ ਸੀ। ਇਨ੍ਹਾਂ ਟੀਮਾਂ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਮੀਤ ਜਾਰੰਗਲ, ਵਿਸ਼ੇਸ਼ ਸਾਰੰਗਲ ਆਈ.ਏ.ਐਸ  ਅਤੇ ਐਸ.ਡੀ.ਐਮ ਸ਼੍ਰੀ ਦਮਨਜੀਤ ਸਿੰਘ ਮਾਨ ਸ਼ਾਮਿਲ ਸਨ।
ਡਾ. ਗਰਗ ਨੇ ਕਿਹਾ ਕਿ ਯੂਰੀਆ ਦੀ ਕਾਣੀ ਵੰਡ ਕਰਨ ਵਾਲਿਆਂ ਨੂੰ ਕਿਸੇ ਵੀ ਹੀਲੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਯੂਰੀਆ ਖਾਦ ਦੀ ਕਿਸਾਨਾਂ ਲਈ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਨੂੰ ਯੂਰੀਆ ਦੀ ਕਿਸੇ ਵੀ ਤਰ੍ਹਾਂ ਦੀ ਕਿੱਲਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਯੁੂਰੀਆ ਦੀ ਕਾਲਾਬਾਜ਼ਾਰੀ ਜਾਂ ਕਾਣੀ ਵੰਡ ਕਰਨ ਵਾਲਿਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਭਵਿੱਖ ਵਿੱਚ ਵੀ ਅਜਿਹੀਆਂ ਛਾਪਾਮਾਰੀਆਂ ਚੱਲਦੀਆਂ ਰਹਿਣਗੀਆਂ। ਏ.ਡੀ.ਸੀ ਸੁਮੀਤ ਜਾਰੰਗਲ ਨੇ ਕਿਹਾ ਕਿ 10 ਤੋਂ 15 ਪ੍ਰਤੀਸ਼ਤ ਦੁਕਾਨਦਾਰਾਂ ਨੇ ਯੂਰੀਆ ਖਰੀਦਣ ਬਾਰੇ ਕੋਈ ਰਿਕਾਰਡ ਨਹੀ ਬਣਾਇਆ ਹੈ ਜਦਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਯੂਰੀਆ ਖਰੀਦਣ ਵਾਲੇ ਵਿਅਕਤੀ ਦਾ ਰਿਕਾਰਡ ਲਿਖਣਾ ਜਰੂਰੀ ਹੈ।ਉਨ੍ਹਾਂ ਸਾਰੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਯੂਰੀਆ ਖਰੀਦਣ ਵਾਲੇ ਵਿਅਕਤੀ ਦਾ ਨਾਮ, ਪਤਾ ਅਤੇ ਫੋਨ ਨੰਬਰ ਜਰੂਰ ਲਿਖ ਕੇ ਰੱਖਣ ਤਾਂ ਜੋ ਲੌੜ ਪੈਣ ਤੇ ਪੜ੍ਹਤਾਲ ਕੀਤੀ ਜਾ ਸਕੇ ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply