Sunday, December 22, 2024

ਆਮ ਆਦਮੀ ਪਾਰਟੀ ਵੱਲੋਂ ਮਨਾਇਆ ਗਿਆ ਗਣਤੰਤਰ ਦਿਵਸ

PPN2801201521
ਅੰਮ੍ਰਿਤਸਰ, 28 ਜਨਵਰੀ (ਸੁੁਖਬੀਰ ਸਿੰਘ) – ਗਣਤੰਤਰ ਦਿਵਸ ਦੇ ਮੋਕੇ ਤੇ ਆਮ ਆਦਮੀ ਪਾਰਟੀ ਵੱਲੋਂ ਡਾ. ਦਲਜੀਤ ਸਿੰਘ ਦੀ ਰਹਿਨਮਾਈ ਹੇਠ ਕੰਪਨੀ ਬਾਗ ਵਿਖੇ ਮਹਾਤਮਾ ਗਾਂਧੀ ਜੀ ਦੇ ਬੁੱਤ ਤੇ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੋਕੇ ਤੇ ਮਹਾਤਮਾ ਗਾਂਧੀ ਜੀ ਦੇ ਬੁੱਤ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਰਾਸ਼ਟਰੀ ਗੀਤ ਗਾਇਆ ਗਿਆ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਆਪਣੇ ਗਣਤੰਤਰ ਦਿਵਸ ਦੇ ਸੰਬੰਧੀ ਵਿਚਾਰ ਵੀ ਪੇਸ਼ ਕੀਤੇ। ਜਿਨ੍ਹਾਂ ਵਿੱਚੋਂ ਜਾਣੇ ਪਛਾਣੇ ਪ੍ਰਕਾਸ਼ ਸਿੰਘ ਭੱਟੀ ਜੀ ਨੇ ਇਸ ਇਤਿਹਾਸਿਕ ਦਿਨ ਦੀ ਮਹੱਤਤਾ ਅਤੇ ਵਿਚਾਰ ਸਾਂਝੇ ਕੀਤੇ।ਇਸ ਤੋਂ ਇਲਾਵਾ ਡਾ. ਦਲਜੀਤ ਸਿੰਘ ਜੀ ਤੋਂ ਇਲਾਵਾ ਅਸ਼ੋਕ ਤਲਵਾਰ, ਸਰਦਾਰਾ ਸਿੰਘ ਗਿੱਲ, ਇਕਬਾਲ ਸਿੰਘ ਭੁੱਲਰ, ਮਨਦੀਪ ਸਿੰਘ, ਜਗਦੀਪ ਸਿੰਘ, ਅਸ਼ਵਨੀ ਸ਼ਰਮਾ, ਕਪਿਲ, ਪੰਕਜ ਕੁਮਾਰ, ਹਰਜਿੰਦਰ ਸਿੰਘ ਧੰਜਲ, ਹਰਮਿੰਦਰ ਸਿੰਘ, ਸਰਬਜੀਤ ਸਿੰਘ, ਕਿਰਪਾਲ ਸਿੰਘ ਅਤੇ ਇਸ ਤੋਂ ਇਲਾਵਾ ਹੋਰ ਵੀ ਪਤਵੰਤੇ ਸੱਜਣ ਹਾਜਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply