ਬਟਾਲਾ, 29 ਜਨਵਰੀ (ਨਰਿੰਦਰ ਬਰਨਾਲ) – ਡਾਇਰੈਕਟਰ ਜਨਰਲ ਸਕੂਲਜ ਚੰਡੀਗੜ ਪੰਜਾਬ ਤੇ ਜਿਲਾ ਸਾਇੰਸ ਸੁਪਰਵਾਈਜਰ ਰਵਿੰਦਰਪਾਲ ਸਿੰਘ ਚਾਹਲ ਦੀ ਅਗਵਾਈ ਤੇ ਦਿਸ਼ਾ ਨਿਰਦੇਸਾਂ ਦੀ ਪਾਲਣਾ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੈਤੋਸਰਜਾ (ਗੁਰਦਾਸਪੁਰ) ਵਿਖੇ ਨਸ਼ਿਆ ਵਿਰੁਧ ਜਾਗਰੂਕਤਾ ਭਾਰਸ਼ਣ ਮੁਕਾਬਲੇ ਤੇ ਜਾਗਰੂਤਾ ਰੈਲੀ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਜਸਬੀਰ ਕੌਰ ਦੀ ਅਗਵਾਈ ਵਿਚ ਕਰਵਾਏ ਇਸ ਜਾਗਰੂਕਤਾ ਪ੍ਰੋਗਰਾਮ ਦੌਰਾਨ ਪ੍ਰਿੰਸੀਪਲ ਨੇ ਦੱਸਿਆ ਕਿ ਨੌਜਵਾਨ ਪੀੜੀ ਨੂੰ ਜਾਗਰੂਕ ਹੋਏ ਸਮਾਜ ਤੇ ਦੇਸ਼ ਦੀ ਭਲਾਈ ਵਾਸਤੇ ਕਾਰਜ ਕਰਨੇ ਚਾਹੀਦੇ ਹਨ।ਸੁਪਰੀਤ ਕੌਰ ਵੱਲੋ ਵਿਦਿਆਰਥੀ ਵਰਗ ਨੂੰ ਸਮਾਜ ਵਿਚ ਚੇਤੰਨ ਹੋ ਕੇ ਮਿਹਨਤ ਕਰਨ ਦੀ ਅਪੀਲ ਕੀਤੀ।ਇਸ ਮੌਕੇ ਸਕੂਲ ਸਟਾਫ ਵੱਲੋ ਇੱਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ।ਇਸ ਜਾਗਰੂਕਤਾ ਰੈਲੀ ਦੀ ਅਗਵਾਈ ਪਰਮਜੀਤ ਕੌਰ ਮੈਥ ਮਿਸਟ੍ਰੈਸ, ਹਰਜਿੰਦਰ ਕੌਰ ਤੇ ਮਨਪ੍ਰੀਤ ਕੌਰ ਸਾਇੰਸ ਮਿਸਟ੍ਰੈਸ ਨੇ ਕੀਤੀ।ਵਿਦਿਆਰਥੀਆਂ ਨੇ ਰੈਲੀ ਦੌਰਾਨ ਸਲੋਗਨ ਵਾਲੀਆਂ ਤਖਤੀਆਂ ਫੜੀਆਂ ਹੋਈਆਂ ਸਨ।ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਤ ਕੀਤਾ ਗਿਆ।ਇਸ ਮੌਕੇ ਸ਼ਾਮ ਕੁਮਾਰ, ਨੀਰੂ ਬਾਲਾ, ਪਰਦੀਪ ਕੌਰ, ਲਖਵਿੰਦਰ ਸਿੰਘ, ਅਜਮੇਰ ਸਿੰਘ, ਨਰਿੰਦਰ ਬਿਸਟ, ਸੰਪੂਰਨ ਸਿੰਘ, ਪ੍ਰੇਮ ਪਾਲ ਧਾਰੀਵਾਲ, ਗੁਰਭੇਜ ਸਿੰਘ, ਹਰਪ੍ਰੀਤ ਸਿੰਘ, ਨਰਿੰਦਰ ਸਿੰਘ, ਸਰਬਜੀਤ ਕੌਰ, ਗੁਰਦੀਸ ਕੌਰ, ਰਜਵੰਤ ਕੌਰ, ਮਨਪ੍ਰੀਤ ਕੌਰ, ਮਨਦੀਪ ਕੌਰ ਪੰਜਾਬੀ ਮਿਸਟ੍ਰੈਸ, ਨੀਲਮ, ਸਤਵਿੰਦਰ ਬਾਲਾ ਆਦਿ ਸਮੂਹ ਸਟਾਫ ਮੈਬਰ ਹਾਜਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …