Thursday, August 20, 2026

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਧਾਰਮਿਕ ਸਮਾਗਮ ਕਰਵਾਏ

Baba Deep Singh Ji

ਪੱਟੀ, 29 ਜਨਵਰੀ (ਅਵਤਾਰ ਸਿੰਘ ਢਿੱਲੋਫ਼ ਰਣਜੀਤ ਸਿੰਘ ਮਾਹਲਾ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੂਆਰਾ ਛਾਉਣੀ ਸਾਹਿਬ ਕਾਲਜ ਰੋਡ ਪੱਟੀ ਵਿਖੇ ਬਾਬਾ ਸਰੂਪ ਸਿੰਘ ਮੁੱਖ ਸੇਵਾਦਾਰ ਗੁਰਦੂਆਰਾ ਭੱਠ ਸਾਹਿਬ ਦੀ ਦੇਖ ਰੇਖ ਹੇਠ ਕਰਵਾਇਆ ਗਿਆ ।ਇਸ ਮੌਕੇ ‘ਤੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਭਾਈ ਹਰਜਿੰਦਰ ਸਿੰਘ ਪੱਟੀ ਵਾਲਿਆਂ ਤੋ ਇਲਾਵਾ ਕਵੀਸ਼ਰੀ ਜਥਿਆ ਵੱਲੋ ਗੁਰੁ ਜਸ ਸੁਣਾ ਕੇ ਸੰਗਤਾ ਨੂੰ ਨਿਹਾਲ ਕੀਤਾ।ਇਸ ਮੌਕੇ ‘ਤੇ ਗੁਰਪ੍ਰਤਾਪ ਸਿੰਘ ਰੂਬੀ ਭਾਟੀਆ, ਸੁਖਜਿੰਦਰ ਸਿੰਘ ਸੁੱਖ, ਗੁਰਮੀਤ ਸਿੰਘ ਡੇਅਰੀ ਵਾਲੇ, ਰਣਜੀਤ ਸਿੰਘ, ਜਰਨੈਲ ਸਿੰਘ, ਡਾ. ਬਧਵਾਰ, ਹਰਜਿੰਦਰ ਸਿੰਘ, ਹੀਰਾ ਸਿੰਘ ਦਾਸੂਵਾਲੀਆ, ਬਲਬੀਰ ਸਿੰਘ, ਸੁਖਬੀਰ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …

Leave a Reply