Wednesday, December 31, 2025

11ਵਾਂ ਮਹਾਨ ਕੀਰਤਨ ਦਰਬਾਰ ਸਫਲਤਾ ਸਹਿਤ ਹੋਇਆ ਸੰਪੂਰਣ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ)- ਸਥਾਨਕ ਸੇਵਕ ਜੱਥਾ ਜੋੜਾ ਘਰ ਗੁਰਦੁਆਰਾ ਸ਼ਹੀਦ ਗੰਜ (ਸ਼ਹੀਦ ਗੰਜ ਸਾਹਿਬ) ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਤ 11ਵਾਂ ਮਹਾਨ ਕੀਰਤਨ ਦਰਬਾਰ ਸਕੱਤਰੀ ਬਾਗ ਮੇਨ ਰੋਡ, ਨੇੜੇ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਕਰਵਾਇਆ ਗਿਆ। ਇਸ ਮੌਕੇ ਪੰਥ ਪ੍ਰਸਿੱਧ ਰਾਗੀ ਜੱਥਿਆਂ/ਕਥਾਵਾਚਕਾਂ ਨੇ ਸੰਗਤਾਂ ਨੂੰ ਗੁਰਇਤਿਹਾਸ ਅਤੇ ਗੁਰਬਾਣੀ ਦੇ ਮਹਾਨ ਕੀਰਤਨ ਰਾਹੀਂ ਨਿਹਾਲ ਕੀਤਾ। ਭਾਈ ਗੁਰਇਕਬਾਲ ਸਿੰਘ ਮਾਤਾ ਕੌਲਾਂ ਵਾਲੇ, ਭਾਈ ਹਰਚਰਨ ਸਿੰਘ ਰਸੀਆ, ਭਾਈ ਗੁਰਪ੍ਰੀਤ ਸਿੰਘ ਸ਼ਿਮਲਾ, ਭਾਈ ਦਲਜੀਤ ਸਿੰਘ ਅੰਮ੍ਰਿਤਸਰ ਵਾਲੇ, ਭਾਈ ਅੰਮ੍ਰਿਤਪਾਲ ਸਿੰਘ ਅਤੇ ਮੀਰੀ ਪੀਰੀ ਜੱਥਿਆਂ ਅਤੇ ਹੋਰ ਪੰਥ ਪ੍ਰਸਿੱਧ ਸਖਸ਼ੀਅਤਾਂ ਨੇPPN2503012 ਗੁਰਬਾਣੀ ਕੀਰਤਨ/ਕਥਾ ਨਾਲ ਆਈਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਸਮਾਗਮ ਦੇ ਪ੍ਰਬੰਧਕ ਜਥੇ ਦੇ ਸੇਵਾਦਾਰ ਤੇਜਿੰਦਰ ਸਿੰਘ ਗੋਗੀ, ਗੁਰਪ੍ਰੀਤ ਸਿੰਘ ਬੋਬੀ, ਗੁਰਮੀਤ ਸਿੰਘ ਬਿੱਟੂ, ਅਮਨਪ੍ਰੀਤ ਸਿੰਘ ਅਮਨ, ਗੁਰਮੀਤ ਸਿੰਘ ਸੋਨੂੰ, ਹਰਦੀਪ ਸਿੰਘ ਹੀਰਾ, ਗਗਨਪ੍ਰੀਤ ਸਿੰਘ ਗਿੰਨੀ, ਹਰਦੀਪ ਸਿੰਘ ਅਤੇ ਹੋਰ ਮੈਂਬਰਾਂ ਨੇ ਆਈਆਂ ਵਿਸ਼ੇਸ਼ ਸਖਸ਼ੀਅਤਾਂ ਅਤੇ ਜੱਥਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …

Leave a Reply