Wednesday, March 18, 2026

ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਭੇਂਟ ਕੀਤੇ ਸ਼ਰਧਾ ਦੇ ਫੁੱਲ ਭੇਟ

PPN3001201517ਫਾਜ਼ਿਲਕਾ 30 ਜਨਵਰੀ (ਵਿਨੀਤ ਅਰੋੜਾ)- ਸਥਾਨਕ ਜੋਤੀ ਬੀਐਡ ਕਾਲਜ ਵਿੱਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਸ਼ਹੀਦੀ ਦਿਵਸ ਮੌਕੇ ਸ਼ਰੱਧਾਂਜਲੀ ਭੇਂਟ ਕਰਦੇ ਹੋਏ ਇੱਕ ਸਭਾ ਦਾ ਆਯੋਜਨ ਕੀਤਾ ਗਿਆ । ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਦੋ ਮਿੰਟ ਦਾ ਮੋਨ ਰੱਖਿਆ ਗਿਆ। ਇਸ ਮੋਨ ਸਭਾ ਮੌਕੇ ਪ੍ਰਿੰਸੀਪਲ ਅਨੀਤਾ, ਸਮੂਹ ਟੀਚਿੰਗ, ਨਾਨ ਟੀਚਿੰਗ ਸਟਾਫ, ਬੀ.ਐਡ ਦੇ ਵਿਦਿਆਰਥੀ ਅਧਿਆਪਕ ਅਤੇ ਈਟੀਟੀ ਦੇ ਵਿਦਿਆਰਥੀ ਅਧਿਆਪਕ ਮੌਜੂਦ ਹੋਏ ਪ੍ਰਿੰਸੀਪਲ ਅਨੀਤਾ ਨੇ ਵਿਦਿਆਰਥੀ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜੀਵਨ, ਦੇਸ਼ ਦੀ ਆਜ਼ਾਦੀ ਲਈ ਕੀਤੇ ਗਏ ਸੰਘਰਸ਼ ਅਤੇ ਕੁਰਬਾਨੀ ਉੱਤੇ ਪ੍ਰਕਾਸ਼ ਪਾਇਆ।ਵਿਦਿਆਰਥੀ-ਅਧਿਆਪਕਾਂ ਨੂੰ ਗਾਂਧੀ ਜੀ ਦੇ ਦੱਸੇ ਗਏ ਅਹਿੰਸਾ ਦੇ ਰਸਤੇ ਉੱਤੇ ਚਲਣ ਨੂੰ ਪ੍ਰੋਤਸਾਹਿਤ ਕੀਤਾ। ਵਿਦਿਆਰਥੀ-ਅਧਿਆਪਕਾਂ ਨੂੰ ਦੇਸ਼ ਦੇ ਪ੍ਰਤੀ ਨਿਸ਼ਠਾ ਬਣਾਏ ਰੱਖਣ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਬਣਾਏ ਰੱਖਣ ਵਿੱਚ ਆਪਣਾ ਯੋਗਦਾਨ ਦੇਣ ਦੀ ਸਹੁੰ ਚੁਕਾਈ ।ਬੀਐਡ ਅਤੇ ਈ.ਟੀ.ਟੀ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਦੇਸ਼ ਭਗਤੀ ਦੇ ਗੀਤ ਗਾਏ ਗਏ।ਸਭਾ ਦਾ ਸਮਾਪਨ ਰਾਸ਼ਟਰੀ ਗੀਤ ਨਾਲ ਕੀਤਾ ਗਿਆ ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply