ਫਾਜਿਲਕਾ, 30 ਜਨਵਰੀ (ਵਿਨੀਤ ਅਰੋੜਾ) – ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਦਫਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਫਾਜਿਲਕਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਸz.ਚਰਨਦੇਵ ਸਿੰਘ ਮਾਨ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਅਰਪਿਤ ਕੀਤੀ। ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਇਸ ਮੌਕੇ ਦੇਸ਼ ਦੀ ਆਜਾਦੀ ਲਈ ਕੁਰਬਾਨੀਆਂ ਦੇਣ ਵਾਲੇ ਸੂਰਬੀਰਾਂ ਨੂੰ ਯਾਦ ਕੀਤਾ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਅਮਨ ਤੇ ਭਾਈਚਾਰੇ ਨੂੰ ਬਰਕਰਾਰ ਰੱਖਣ ਅਤੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੰਕਲਪ ਲਿਆ। ਇਸ ਮੌਕੇ ਕੈਪਟਨ ਪਯੂਸ਼ ਸਕੱਤਰ ਜਿਲ੍ਹਾਹ ਪ੍ਰੀਸ਼ਦ, ਸ੍ਰੀ ਹਾਕਮ ਸਿੰਘ ਸੋਢੀ ਤਹਿਸੀਲਦਾਰ ਚੋਣਾਂ ਤੋਂ ਇਲਾਵਾ ਡੀ.ਸੀ ਦਫਤਰ ਦੇ ਸਮੂੰਹ ਕਰਮਚਾਰੀ ਵੀ ਹਾਜਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …