ਬਟਾਲਾ, 31 ਜਨਵਰੀ (ਨਰਿੰਦਰ ਬਰਨਾਲ) – ਗਣਤੰਤਰ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੇ ਮੁੱਖ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ ਨੇ ਇਲਾਕੇ ਦੀਆਂ ਕਈ ਸ਼ਖਸ਼ੀਅਤਾਂ ਨੂੰ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਕਾਰਨ ਸਨਮਾਨਿਤ ਕੀਤਾ ਗਿਆ।ਜਿੰਨਾਂ ਵਿੱਚ ਬਟਾਲੇ ਇਲਾਕੇ ਨਾਲ ਸਬੰਧਿਤ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਧੁਪਸੜੀ (ਗੁਰਦਾਸਪੁਰ) ਵਿਖੇ ਬਤੌਰ ਹਿੰਦੀ ਲੈਕਚਰਾਰ ਸੇਵਾ ਨਿਭਾਅ ਰਹੇ ਜਤਿੰਦਰ ਸਿਘ ਕੰਗ ਦਾ ਵੀ ਸਿਖਿਆ ਵਿਭਾਗ ਵਿਚ ਉਨਾ ਦੀਆਂ ਮਾਣ ਮੱਤੀਆਂ ਪ੍ਰਾਪਤੀਆਂ ਸਦਕਾ ਇੰਦਰਬੀਰ ਸਿੰਘ ਬੁਲਾਰੀਆ ਵਲੋਂ ਸਨਮਾਨ ਕੀਤਾ ਗਿਆ। ਜਿਕਰਯੋਗ ਹੈ ਸz. ਕੰਗ ਪੜਾਈ ਦੇ ਨਾਲ ਨਾਲ ਸਮਾਜ ਸੇਵੀ ਕੰਮਾਂ ਵਿੱਚ ਵਧ ਚੜ ਕੇ ਹਿੱਸਾ ਲੈਂਦੇ ਹਨ ਤੇ ਗਰੀਬ ਤੇ ਲੋੜਵੰਦ ਬੱਚਿਆਂ ਦੀ ਹਮੇਸ਼ਾਂ ਮਦਦ ਕਰਦੇ ਹਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …