ਸ. ਸੁਖਬੀਰ ਬਾਦਲ, ਸ੍ਰੀਮਤੀ ਹਰਸਿਮਰਤ ਬਾਦਲ, ਸ੍ਰੀ ਵਿਜੇ ਸਾਂਪਲਾ ਤੇ ਸ. ਮਜੀਠੀਆ ਨੇ ਕੀਤੀ ਸ਼ਿਰਕਤ

ਹੁਸ਼ਿਆਰਪੁਰ, 31 ਜਨਵਰੀ (ਸਤਵਿੰਦਰ ਸਿੰਘ/ ਮਨਜੀਤ ਸਿੰਘ) – ਮਾਨਯੋਗ ਗਵਰਨਰ ਪੰਜਾਬ ਅਤੇ ਐਡਮਨਿਸਟਰੇਟਰ ਯੂ.ਟੀ ਚੰਡੀਗੜ੍ਹ ਸ੍ਰੀ ਕਪਤਾਨ ਸਿੰਘ ਸੋਲੰਕੀ ਦਾ ਅੱਜ ਹੁਸ਼ਿਆਰਪੁਰ ਪਹਿਲੀ ਵਾਰ ਪਹੁੰਚਣ ਤੇ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਨੂੰ ਬੁੱਕੇ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਵੱਲੋਂ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।ਮਾਨਯੋਗ ਗਵਰਨਰ ਪੰਜਾਬ ਸ੍ਰੀ ਕਪਤਾਨ ਸਿੰਘ ਸੋਲੰਕੀ ਨੇ ਪੁਲਿਸ ਗਾਰਡ ਤੋਂ ਸਲਾਮੀ ਲੈਣ ਉਪਰੰਤ ਪਰੇਡ ਦਾ ਨਿਰੀਖਣ ਵੀ ਕੀਤਾ।ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ, ਐਸ ਐਸ ਪੀ ਸ੍ਰੀ ਰਾਜਜੀਤ ਸਿੰਘ ਹੁੰਦਲ ਅਤੇ ਵਧੀਕ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਵੀ ਇਸ ਮੌਕੇ ਤੇ ਹਾਜ਼ਰ ਸਨ।
ਮਾਨਯੋਗ ਗਵਰਨਰ ਪੰਜਾਬ ਅੱਜ ਰਾਜ ਸਭਾ ਮੈਂਬਰ ਸ੍ਰੀ ਅਵਿਨਾਸ਼ ਰਾਏ ਖੰਨਾ ਦੀ ਲੜਕੀ ਦੀ ਸ਼ਾਦੀ ਦੇ ਮੌਕੇ ਤੇ ਨਵ ਵਿਆਹੇ ਜੋੜੇ ਨੂੰ ਅਸ਼ੀਰਵਾਦ ਦੇਣ ਲਈ ਪਹੁੰਚੇ ਸਨ। ਪੰਜਾਬ ਦੇ ਉਪ ਮੱਖ ਮੰਤਰੀ ਸz: ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਕੇਂਦਰੀ ਮੰਤਰੀ ਵਿਜੇ ਸਾਂਪਲਾ, ਕੈਬਨਿਟ ਮੰਤਰੀ ਪੰਜਾਬ ਸ੍ਰੀ ਬਿਕਰਮ ਸਿੰਘ ਮਜੀਠੀਆ, ਕੈਬਨਿਟ ਮੰਤਰੀ ਪੰਜਾਬ ਭਗਤ ਚੁੰਨੀ ਲਾਲ, ਸੀ ਪੀ ਐਸ ਕੇ.ਡੀ. ਭੰਡਾਰੀ, ਸੀ ਪੀ ਐਸ ਸੋਮ ਪ੍ਰਕਾਸ਼, ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਤੀਕਸ਼ਨ ਸੂਦ, ਸੰਜੀਵ ਤਲਵਾੜ, ਸਾਬਕਾ ਮੰਤਰੀ ਬਲਬੀਰ ਸਿੰਘ ਮਿਆਣੀ, ਰਵਿੰਦਰ ਠੰਡਲ ਅਤੇ ਹੋਰ ਉਘੇ ਰਾਜਨੀਤਿਕ ਨੇਤਾਵਾਂ ਨੇ ਇਸ ਮੌਕੇ ਤੇ ਪਹੁੰਚੇ ਕੇ ਨਵ ਵਿਆਹੇ ਜੋੜੇ ਨੂੰ ਅਸ਼ੀਰਵਾਦ ਦਿੱਤਾ ਤੇ ਇਸ ਮੌਕੇ ਤੇ ਸਮੂਹ ਪਤੱਰਕਾਰ ਰਜਿ ਪੰਜਾਬ ਦੇ ਸਮੂਹ ਮੈਬਰਾ ਵਲੋ ਸ੍ਰੀ ਅਵਿਨਾਸ਼ ਰਾਏ ਖੰਨਾ ਜੀ ਨੂੰ ਵਧਾਇਆ ਦਿੱਤੀਆ ਗਈਆ।
ਇਸ ਮੌਕੇ ਤੇ ਮਾਨਯੋਗ ਰਾਜਪਾਲ ਪੰਜਾਬ ਸ੍ਰੀ ਕਪਤਾਨ ਸਿੰਘ ਸੋਲੰਕੀ, ਉਪ ਮੁੱਖ ਮੰਤਰੀ ਪੰਜਾਬ ਸz: ਸੁਖਬੀਰ ਸਿੰਘ ਬਾਦਲ ਨੇ ਵਿਆਹ ਵਿੱਚ ਸ਼ਾਮਲ ਹੋਏ ਆਸ਼ਾ ਕਿਰਨ ਸਕੂਲ ਦੇ ਸਪੈਸ਼ਲ ਬੱਚਿਆਂ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ। ਬੱਚਿਆਂ ਵੱਲੋਂ ਮੁੱਖ ਮਹਿਮਾਨ ਦਾ ਸਨਮਾਨ ਵੀ ਕੀਤਾ ਗਿਆ।ਰਾਜ ਸਭਾ ਮੈਂਬਰ ਸ੍ਰੀ ਅਵਿਨਾਸ਼ ਰਾਏ ਖੰਨਾ ਅਤੇ ਉਨ੍ਹਾਂ ਦੇ ਪ੍ਰੀਵਾਰਕ ਮੈਂਬਰਾਂ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।
Punjab Post Daily Online Newspaper & Print Media