ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਦਾ ਹੋਵੇਗਾ ਸੁਪੜਾ ਸਾਫ- ਨਰੇਸ਼ ਸ਼ਰਮਾ
ਛੇਹਰਟਾ, 1 ਫਰਵਰੀ (ਕੁਲਦੀਪ ਸਿੰਘ ਨੋਬਲ) – ਆਉਣ ਵਾਲੀਆਂ ਚੌਣਾਂ ਦੇ ਮੱਦੇਨਜਰ ਭਾਜਪਾ ਵਲੋਂ ਆਪਣੀਆਂ ਸਰਗਰਮੀਆਂ ਹੌਰ ਤੇਜ ਕਰ ਦਿੱਤੀਆਂ ਗਈਆਂ ਹਨ। ਭਾਜਪਾ ਵਲੋਂ ਵਿਰੋਧੀਆਂ ਨੂੰ ਮਾਤ ਦੇਣ ਲਈ ਆਪਣਾ ਅੱਡੀ ਚੌਟੀ ਦਾ ਜੋਰ ਲਗਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਤਹਿਤ ਭਾਜਪਾ ਵਲੋਂ ਪੂਰੇ ਪੰਜਾਬ ਵਿਚ ਮੈਂਬਰਸ਼ਿਪ ਅਭਿਆਨ ਸ਼ੁਰੂ ਕੀਤਾ ਗਿਆ ਹੈ।ਲੋਕਾਂ ਨੂੰ ਭਾਜਪਾ ਨਾਲ ਜੋੜਣ ‘ਤੇ ਮੈਂਬਰ ਬਣਨ ਲਈ ਜਿਲਾ ਪ੍ਰਧਾਨ ਨਰੇਸ਼ ਸ਼ਰਮਾ ਵਲੋਂ ਭਾਜਪਾ ਦੀ ਰਣਨੀਤੀ ਘਰ ਘਰ ਪਹੁੰਚਾਉਣ ਦੇ ਮੰਤਵ ਨਾਲ ਵਾਰਡ ਨੰਬਰ 65 ਦੇ ਇਲਾਕੇ ਨਰਾਇਣਗੜ ਵਿਖੇ ਮੰਡਲ ਪ੍ਰਧਾਨ ਸੁਭਾਸ਼ ਬਾਬਾ ਦੀ ਅਗਵਾਈ ਹੇਠ ਘਰ-ਘਰ ਜਾ ਕੇ ਮੈਂਬਰਸ਼ਿਪ ਮੁਹਿੰਮ ਚਲਾਈ ਗਈ ।ਜਿਸ ਦੌਰਾਨ ਲੋਕਾਂ ਨੇ ਭਾਜਪਾ ਦੀ ਇਸ ਮੁਹਿੰਮ ਵਿਚ ਕਾਫੀ ਦਿਲਚਸਪੀ ਵਿਖਾਈ ਤੇ ਮੈਂਬਰਸ਼ਿਪ ਭਰੀ।
ਇਸ ਮੋਕੇ ਜਿਲਾ ਪ੍ਰਧਾਨ ਨਰੇਸ਼ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਛੇੜੀ ਇਸ ਮੁਹਿੰਮ ਤਹਿਤ ਭਾਜਪਾ ਨੂੰ ਕਾਫੀ ਹੁੰਗਾਰਾ ਮਿਲ ਰਿਹਾ ਹੈ ਤੇ ਲੋਕ ਇਸ ਅਭਿਆਨ ਵਿਚ ਵੱਧ ਚੜ ਕੇ ਹਿੱਸਾ ਲੈ ਰਹੇ ਹਨ। ਉਨਾਂ ਕਿਹਾ ਕਿ ਭਾਜਪਾ ਪ੍ਰਤੀ ਲੋਕਾਂ ਦਾ ਉਤਸ਼ਾਹ ਵੇਖਕੇ ਲੱਗਦਾ ਹੈ ਕਿ ਲੋਕ ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਤੋਂ ਪੂਰੀ ਤਰਾਂ ਜਾਣੂ ਹੋ ਗਏ ਹਨ ਤੇ ਆਉਣ ਵਾਲੀਆਂ ਚੌਣਾਂ ਦੌਰਾਨ ਉਹ ਭਾਜਪਾ ਨੂੰ ਭਾਰੀ ਵੋਟਾਂ ਦੇ ਫਰਕ ਨਾਲ ਜਿੱਤਾ ਕੇ ਕਾਂਗਰਸ ਦਾ ਸੂਪੜਾ ਸਾਫ ਕਰ ਦੇਣਗੇ। ਉਨਾਂ ਦਾਅਵਾ ਕੀਤਾ ਕਿ ਦਿੱਲੀ ਵਿਖੇ ਹੋਣ ਵਾਲੀਆਂ ਚੋਣਾਂ ਵਿਚ ਕਾਂਗਰਸ ਦਾ ਸਫਾਇਆ ਤੈਅ ਹੈ। ਇਸ ਮੋਕੇ ਭਾਜਪਾ ਜਿਲਾ ਯੂਵਾ ਮੋਰਚਾ ਦੇ ਪ੍ਰਧਾਨ ਅਵਿਨਾਸ਼ ਸ਼ੈਲਾ, ਮੰਡਲ ਪ੍ਰਧਾਨ ਸੁਭਾਸ਼ ਬਾਬਾ, ਅਸ਼ਵਨੀ ਪੰਮਾ, ਜਤਿੰਦਰ ਮੌਜੀ, ਮਨਜੀਤ ਮਿੰਟਾ, ਹਰਜਿੰਦਰ ਰਾਮਪਾਲ, ਨਿਰਮਲ ਸਿੰਘ ਵਾਜਪਾਈ, ਰਾਕੇਸ਼ ਕਪੂਰ, ਜਗੀਰ ਸਿੰਘ, ਮੰਗਲ ਸਿੰਘ ਨਰਾਇਣਗੜ, ਵਿਸਾਖਾ ਸਿੰਘ, ਲੇਖ ਰਾਜ ਆਦਿ ਮੌਜੂਦ ਸਨ।