
ਭਿੱਖੀਵਿੰਡ, 1 ਫਰਵਰੀ (ਕੁਲਵਿੰਦਰ ਸਿੰਘ ਕੰਬੋਕੇਫ਼ ਲਖਵਿੰਦਰ ਸਿੰਘ ਗੋਲਣ) ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਉਮੀਦਵਾਰ ਸ਼ਾਨ ਨਾਲ ਜਿੱਤਣਗੇ, ਜਿਸ ਲਈ ਅਕਾਲੀ ਆਗੂਆਂ ‘ਤੇ ਵਰਕਰਾਂ ਵਲੋਂ ਜੋਰਦਾਰ ਪ੍ਰਚਾਰ ਕੀਤਾ ਜਾ ਰਿਹਾ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਉਮੀਦਵਾਰ ਤੇ ਸਾਬਕਾ ਵਿਧਾਇਕ ਸ੍ਰ. ਮਨਜਿੰਦਰ ਸਿੰਘ ਸਿਰਸਾ ਹੱਕ ‘ਚ ਪ੍ਰਚਾਰ ਕਰਨ ਦਿੱਲੀ ਗਏ ਪਿੰਡ ਕੰਬੋਕੇ ਦੇ ਸਰਪੰਚ ਪਲਵਿੰਦਰ ਸਿੰਘ ਕੰਬੋਕੇ ਨੇ ਪੰਜਾਬ ਪੋਸਟ ਪੱਤਰਕਾਰ ਕੁਲਵਿੰਦਰ ਸਿੰਘ ਕੰਬੋਕੇ ਨਾਲ ਮੋਬਾਇਲ ‘ਤੇ ਗੱਲਬਾਤ ਕਰਦਿਆਂ ਕੀਤਾ।ਸਰਪੰਚ ਕੰਬੋਕੇ ਨੇ ਦੱਸਿਆ ਕਿ ਅਕਾਲੀ ਆਗੂਆਂ ਤੇ ਵਰਕਰਾਂ ਸਮੇਤ ਉਹ ਵਲਟੋਹਾ ਤੋਂ ਮੁੱਖ ਸੰਸਦੀ ਸਕੱਤਰ ਸ੍ਰ. ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ‘ਚ ਦਿਲੀ ਵਿਧਾਨ ਸਭਾ ਹਲਕਾ ਰਜੌਰੀ ਗਾਰਡਨ ‘ਚ ਅਕਾਲੀ ਉਮੀਦਵਾਰ ਸ੍ਰ. ਮਨਜਿੰਦਰ ਸਿੰਘ ਵਲਟੋਹਾ ਦੇ ਹੱਕ ‘ਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ ਅਤੇ ਲੋਕਾਂ ਨੂੰ ਅਕਾਲੀ-ਭਾਜਪਾ ਦੇ ਹੱਕ ‘ਚ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਦਿੱਲੀ ਵਿੱਚ ਲੋਕ ਅਕਾਲੀ-ਭਾਜਪਾ ਸਰਕਾਰ ਬਨਾਉਣ ਲਈ ਉਤਾਵਲੇ ਹੋਏ ਪਏ ਹਨ। ਸਰਪੰਚ ਪਲਵਿੰਦਰ ਸਿੰਘ ਨੇ ਦੱਸਿਆ ਕਿ ਉਨਾਂ ਦੀ ਟੀਮ ਵਿੱਚ ਅਕਾਲੀ ਦਲ ਦੇ ਜਿਲਾ ਮੀਤ ਪ੍ਰਧਾਨ ਪੰਜਾਬ ਸਿੰਘ ਕੰਬੋਕੇ, ਚੇਅਰਮੈਨ ਬਲਜੀਤ ਸਿੰਘ, ਸਰਪੰਚ ਗੁਰਸੇਵਕ ਸਿੰਘ ਬੱਬੂ ਮਾੜੀ ਮੇਘਾ, ਨੰਬਰਦਾਰ ਯੂਨੀਅਨ ਦੇ ਪ੍ਰਧਾਨ ਸੂਰਤ ਸਿੰਘ ਡਲੀਰੀ, ਦਵਿੰਦਰ ਸਿੰਘ ਐਸ.ਓ.ਆਈ ਪ੍ਰਧਾਨ ਵਲਟੋਹਾ, ਇਕਬਾਲ ਸਿੰਘ ਵੀਰਮ, ਸਰਪੰਚ ਜਰਮਨ ਸਿੰਘ ਵਲਟੋਹਾ ਆਦਿ ਸ਼ਾਮਲ ਹਨ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media