Monday, March 16, 2026

ਫਰਦ ਕੇਂਦਰਾਂ ਰਾਹੀਂ 1 ਲੱਖ 37 ਹਜ਼ਾਰ ਤੋਂ ਵੱਧ ਲਾਭਪਾਤਰੀਆਂ ਨੇ ਉਠਾਇਆ ਲਾਭ ਡੀ.ਸੀ

ਲੋਕਾਂ ਦੇ ਕੀਮਤੀ ਸਮੇਂ ਅਤੇ ਪੈਸੇ ਦੀ ਹੋ ਰਹੀ ਹੈ ਬੱਚਤ

Ravi Bhagat DCਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਕਿਸਾਨਾਂ ਤੇ ਹੋਰ ਸਬੰਧਿਤ ਲੋੜਵੰਦ ਲੋਕਾਂ ਦੀ ਸਹੂਲਤ ਲਈ ਜ਼ਮੀਨੀ ਰਿਕਾਰਡ ਸਬੰਧੀ ਜਾਣਕਾਰੀ ਮੌਕੇ ‘ਤੇ ਹੀ ਮੁਹੱਈਆ ਕਰਵਾਉਣ ਹਿੱਤ ਖੋਲ੍ਹੇ ਗਏ ਫਰਦ ਕੇਂਦਰ ਜ਼ਿਲ੍ਹੇ ਦੋ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਚੱਲ ਰਹੇ 9 ਫਰਦ ਕੇਂਦਰਾਂ ਵਿਚ ਮਹੀਨਾ ਜਨਵਰੀ ਤੋਂ ਦਸੰਬਰ 2014 ਤਕ 1 ਲੱਖ 37 ਹਜ਼ਾਰ 257 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨਾਂ ਵਿਚ ਸਾਰਿਆਂ ਨੂੰ ਸਬੰਧਿਤ ਕਾਪੀਆਂ ਮੌਕੇ ‘ਤੇ ਹੀ ਮੁਹੱਈਆ ਕਰਵਾਈਆਂ ਗਈਆਂ। ਇਸ ਤਰਾਂ ਫੀਸ ਦੇ ਰੂਪ ਵਿਚ ੩ ਕੁਲ 1 ਕਰੋੜ 42 ਲੱਖ 5 ਹਜ਼ਾਰ 260 ਰੁਪਏ ਇਕੱਤਰ ਹੋਏ।

ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰ੍ਰਿਮਤਸਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਜ਼ਿਲ੍ਹੇ ਅੰਦਰ ਚੱਲ ਰਹੇ ਫਰਦ ਕੇਂਦਰਾਂ ਰਾਹੀ ਜ਼ਮੀਨੀ ਰਿਕਾਰਡ ਲਈ ਸਬੰਧਿਤ ਵਿਅਕਤੀਆਂ ਨੂੰ ਫਰਦ ਦੀ ਕਾਪੀ ਮੌਕੇ ‘ਤੇ ਹੀ ਦਿੱਤੀ ਜਾਂਦੀ ਹੈ, ਇਸ ਨਾਲ ਜਿਥੇ ਲੋਕਾਂ ਦੇ ਕੀਮਤੀ ਸਮੇਂ ਦੀ ਬਰਬਾਦੀ ਨਹੀਂ ਹੁੰਦੀ ਓਥੇ ਉਨ੍ਹਾਂ ਦੇ ਪੈਸੇ ਦੀ ਬੱਚਤ ਵੀ ਹੋ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਿਸ ਵਿਅਕਤੀ ਨੂੰ ਜ਼ਮੀਨ ਦੀ ਫਰਦ ਦੀ ਕਾਪੀ ਲੈਣੀ ਹੋਵੇ ਉਹ ਅਰਜ਼ੀ ਦੇ ਕੇ ਮਿੰਟਾਂ ਵਿਚ ਹੀ ਤਸਦੀਕ ਕੀਤੀ ਕਾਪੀ ਪ੍ਰਾਪਤ ਕਰ ਸਕਦਾ ਹੈ। ਉਨਾਂ ਦੱਸਿਆ ਜ਼ਿਲ੍ਹੇ ਦੇ 791 ਪਿੰਡਾਂ ਵਿਚੋਂ 755 ਪਿੰਡਾਂ ਦਾ ਲੈਂਡ ਰਿਕਾਰਡ ਕੰਪਿਊਟਰੀਕਰਨ ਕਰ ਦਿੱਤਾ ਗਿਆ ਹੈ ਅਤੇ ਬਾਕੀ 36 ਪਿੰਡਾਂ ਦੇ ਲੈਂਡ ਰਿਕਾਰਡ ਦਾ ਕੰਪਿਊਟਰੀਕਰਨ ਵੀ ਕੀਤਾ ਜਾ ਰਿਹਾ ਹੈ ਜੋ ਜਲਦ ਮੁਕੰਮਲ ਹੋ ਜਾਵੇਗਾ। ਉਨਾਂ ਦੱਸਿਆ ਕਿ ਸੂਬੇ ਵਿਚ ਲਾਗੂ ‘ਸੇਵਾ ਦੇ ਅਧਿਕਾਰ ਐਕਟ’ ਤਹਿਤ ਭਾਵੇ ਅਰਜ਼ੀ ਮਿਲਣ ਦੇ ਇਕ ਦਿਨ ਦੇ ਅੰਦਰ ਜ਼ਮੀਨੀ ਰਿਕਾਰਡ ਦੀ ਤਸਦੀਕ ਸ਼ੁਦਾ ਕਾਪੀ ਦੇਣੀ ਹੁੰਦੀ ਹੈ ਪਰ ਇਥੇ ਫਰਦ ਕੇਂਦਰਾਂ ਵਿਖੇ ਮੌਕੇ ਤੇ ਹੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਇਸ ਕੰਮ ਵਾਸਤੇ ਲੋਕਾਂ ਨੂੰ ਹੁਣ ਦਫਤਰਾਂ ਦੇ ਚੱਕਰ ਨਹੀਂ ਕੱਟਣੇ ਪੈਂਦੇ।
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਅੱਗੇ ਦੱਸਿਆ ਕਿ ਫਰਦ ਕੇਂਦਰਾਂ ਵਿਚ ਲੋਕਾਂ ਦੀ ਸਹੂਲਤ ਦਾ ਪੂਰਾ ਖਿਆਲ ਰੱਖਿਆ ਜਾਂਦਾ ਹੈ ਅਤੇ ਫਰਦ ਕੇਂਦਰਾਂ ਵਿਚ ਲੋਕਾਂ ਦੇ ਪੀਣ ਲਈ ਸਾਫ਼ ਪਾਣੀ ਤੇ ਬੈਠਣ ਲਈ ਕੁਰਸੀਆਂ ਆਦਿ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ। ਜ਼ਿਲ੍ਹੇ ਅੰਦਰ 9 ਫਰਦ ਕੇਂਦਰ ਚੱਲ ਰਹੇ ਹਨ, ਜਿਨਾਂ ਵਿਚ ਅੰਮ੍ਰਿਤਸਰ-1, ਅੰਮ੍ਰਿਤਸਰ-2, ਅਜਨਾਲਾ, ਬਾਬਾ ਬਕਾਲਾ, ਮਜੀਠਾ, ਲੋਪੋਕੇ, ਅਟਾਰੀ, ਰਾਮਦਾਸ ਤੇ ਤਰਸਿੱਕਾ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਸੁਚਾਰੂ ਅਤੇ ਨਿਰਪੱਖ ਢੰਗ ਨਾਲ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਫਰਦ ਕੇਂਦਰਾਂ ਵਿਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਆਉਦੀ ਹੈ ਤਾਂ ਉਹ 0183-2226162 ਤੇ ਸੰਪਰਕ ਕਰ ਸਕਦੇ ਹਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply