ਅੰਮ੍ਰਿਤਸਰ, 2 ਫਰਵਰੀ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੂਹ ਡਰਾਈਵਰਾਂ ਨੇ ਦਫ਼ਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ।ਸ. ਅਮਰੀਕ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ। ਇਸ ਮੌਕੇ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਬੰਤਾ ਸਿੰਘ ਇੰਚਾਰਜ ਗੱਡੀਆਂ, ਸ. ਰੇਸ਼ਮ ਸਿੰਘ ਸਹਾਇਕ ਇੰਚਾਰਜ, ਸ. ਜਸਪਾਲ ਸਿੰਘ ਤੇ ਸਮੂਹ ਡਰਾਈਵਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੌਜੂਦ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …