ਬਠਿੰਡਾ, 3 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ)- ਸਥਾਨਕ ਮਾਲਵਾ ਕਾਲਜ ਵਿਖੇ ਸਾਲਾਨਾ ਐਥਲੈਟਿਕ ਮੀਟ ਦਾ ਆਯੋਜਿਨ ਕੀਤਾ ਗਿਆ ਜਿਸ ਦਾ ਉਦਘਾਟਨ ਸ:ਇੰਦਰਮੋਹਨ ਸਿੰਘ ਭੱਟੀ, ਐੱਸ.ਐੱਸ.ਪੀ.ਵਲੋ ਕੀਤਾ ਗਿਆ।ਇਸ ਮੌਕੇ ਖਿਡਾਰੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕਰਦਿਆਂ ਮੁੱਖ ਮਹਿਮਾਨ ਨੂੰ ਸਲਾਮੀ ਉਪਰੰਤ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਐਸ.ਐਸ.ਪੀ ਸ: ਭੱਟੀ ਨੇ ਕਿਹਾ ਕਿ ਨਰੋਈ ਸਿਹਤ ਰੱਖਣਾ ਸਮੇਂ ਦੀ ਮੁੱਖ ਲੋੜ ਹੈ।ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਹੀ ਸੇਧ ਦੇਣ ਲਈ ਖੇਡਾਂ ਦਾ ਅਹਿਮ ਹਿੱਸਾ ਹੈ। ਇਸ ਮੌਕੇ ਪ੍ਰੋ. ਕੁਲਵਿੰਦਰ ਸਿੰਘ ਸੰਧੂ,ਸ੍ਰੀ ਗੁਰੂ ਨਾਨਕ ਕਾਲਜ, ਕਿੱਲਿਆਂਵਾਲੀ ਨੇ ਵਿਸ਼ੇਸ਼ ਮਹਿਮਾਨ ਵੱਜੋ ਸ਼ਿਰਕਤ ਕੀਤੀ ਅਤੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਤੋ ਦੂਰ ਰਹਿਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸਖ਼ਤ ਮਹਿਨਤ ਹੀ ਸਫਲਤਾ ਦੀ ਕੂੰਜੀ ਹੈ।ਇਨਾਮ-ਵੰਡ ਸਮਾਰੋਹ ਦੌਰਾਨ ਓਲੰਪੀਅਨ ਸਵਰਨ ਸਿੰਘ ਵਿਰਕ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੇ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਨੁਸ਼ਾਸਨ, ਸਦਭਾਵਨਾ ਅਤੇ ਮੁਕਾਬਲੇ ਦੀ ਭਾਵਨਾਂ ਪੈਦਾ ਕਰਨ ਲਈ ਖੇਡਾਂ ਦਾ ਬਹੁਤ ਵੱਡਾ ਯੋਗਦਾਨ ਹੈ।
ਕਾਲਜ ਦੇ ਪ੍ਰਿੰਸੀਪਲ ਡਾ. ਸ਼ਰਦੇਵ ਸਿੰਘ ਗਿੱਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦੇ ਹੋਏ ਕਿਤਾਬੀ ਗਿਆਨ ਦੇ ਨਾਲ-ਨਾਲ ਖੇਡਾਂ ਦੀ ਵੀ ਅਹਿਮ ਭੂਮਿਕਾ ਹੈ। ਕਾਲਜ ਦੇ ਡੀਨ ਪ੍ਰੋ: ਐੱਨ.ਕੇ.ਗੋਸਾਈ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜੇਤੂ ਖਿਡਾਰੀਆਂ ਨੂੰ ਇਨਾਮ ਤੇ ਮੁੱਖ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਫਿਜ਼ੀਕਲ ਐਜੂਕੇਸ਼ਨ ਕਾਲਜ਼ ‘ਚ ਸਹਾਇਕ ਪ੍ਰੋਫੈਸਰ ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇੰਨ੍ਹਾਂ ਮੁਕਾਬਲਿਆਂ ਚ ਬੈਸਟ ਐਥਲੀਟ (ਲੜਕੇ) ਨਵਰੀਤ ਸਿੰਘ ਅਤੇ (ਲੜਕੀਆਂ) ਸਰਬਜੀਤ ਕੌਰ ਚੁਣੇ ਗਏ ਅਤੇ ਬੈਸਟ ਹਾਊਸ ਮਹਾਰਾਜਾ ਰਣਜੀਤ ਸਿੰਘ ਹਾਊਸ ਨੂੰ ਐਲਾਨਿਆ ਗਿਆ। ਮੰਚ ਸੰਚਾਲਨ ਆਰ.ਸੀ.ਸ਼ਰਮਾ, ਡੀਨ ਮਾਲਵਾ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ ਅਤੇ ਸਹਾਇਕ ਪ੍ਰੋਫੈਸਰ ਜਗਮੀਤ ਸਿੰਘ ਬਰਾੜ ਨੇ ਕੀਤਾ।ਇਸ ਮੌਕੇ ਜਿਲਾ ਐਥਲੈਟਿਕ ਐਸੋਸੀਏਸ਼ਨ ਦੇ ਪ੍ਰਧਾਨ ਕੇ.ਪੀ.ਐਸ.ਬਰਾੜ, ਮਾਲਵਾ ਐਡਵਾਂਸਡ ਐਜੂਕੇਸ਼ਨਲ ਸੋਸਾਇਟੀ ਦੇ ਉਪ ਪ੍ਰਧਾਨ ਰਮਨ ਸਿੰਗਲਾ, ਕਾਲਜ ਦੇ ਚੇਅਰਮੈਨ ਸੇਵਕ ਰਾਮ ਸਿੰਗਲਾ, ਮੈਬਰ ਰਾਕੇਸ਼ ਗੋਇਲ ਅਤੇ ਮਾਲਵਾ ਕਾਲਜ ਆਫ਼ ਫ਼ਿਜ਼ੀਕਲ ਐਜੂਕੇਸ਼ਨ, ਬਠਿੰਡਾ ਦੇ ਡਾਇਰੈਕਟਰ ਦਰਸ਼ਨ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …