
ਬਠਿੰਡਾ, 4 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਨਾਜਰ ਸਿੰਘ ਢਿੱਲੋਂ ਦੇ ਸੇਵਾ ਮੁਕਤ ਹੋਣ ਤੇ ਪ੍ਰਬੰਧਕੀ ਕਮੇਟੀ ਅਤੇ ਸਕੂਲ ਸਟਾਫ਼ ਵੱਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ ।ਆਪਣੇ ਸੇਵਾ ਕਾਲ ਦੌਰਾਨ ਪ੍ਰਿੰਸੀਪਲ ਢਿੱਲੋਂ ਨੇ ਪਹਿਲਾਂ ਸਾਇੰਸ ਮਾਸਟਰ ਦੇ ਤੌਰ ਸਕੂਲ ਵਿੱਚ ਪੜ੍ਹਾਇਆ ਅਤੇ ਫਿਰ ਬਤੌਰ ਪ੍ਰਿੰਸੀਪਲ ਸਕੂਲ ਦੀ ਸੇਵਾ ਕਰਦੇ ਰਹੇ।ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ਸਿੱਧੂ ਨੇ ਪ੍ਰਿੰਸੀਪਲ ਢਿੱਲੋਂ ਦੁਆਰਾ ਸਕੂਲ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਦੀ ਪ੍ਰਸ਼ੰਸ਼ਾ ਕੀਤੀ।ਪ੍ਰਿੰਸੀਪਲ ਸਾਹਿਬ ਨੂੰ ਪ੍ਰਬੰਧਕੀ ਕਮੇਟੀ ਅਤੇ ਸਟਾਫ਼ ਵੱਲੋਂ ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਸਾਹਿਬ ਨੇ ਸਮੁੱਚੀ ਪ੍ਰਬੰਧਕ ਕਮੇਟੀ ਦਾ ਅਤੇ ਸਮੁੱਚੇ ਸਟਾਫ਼ ਵੱਲੋਂ ਦਿੱਤੇ ਸਨਮਾਨ ਲਈ ਧੰਨਵਾਦ ਕੀਤਾ।ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੋਂ ਇਲਾਵਾ ਗੁਰਮੀਤ ਸਿੰਘ ਗੀਤਾ ਮੀਤ ਪ੍ਰਧਾਨ, ਡਾਇਰੈਕਟਰ ਚਮਕੌਰ ਮਾਨ, ਰਾਜਿੰਦਰ ਸਿੰਘ ਮਾਨ, ਬੰਤ ਸਿੰਘ ਸਿੱਧੂ ( ਐੱਮ.ਸੀ), ਅਕਾਦਮਿਕ ਡਾਇਰੈਕਟਰ ਦਿਲਬਾਗ ਸਿੰਘ ਤਲਵਾੜ, ਜਗਤਾਰ ਸਿੰਘ ਬਰਾੜ (ਕੰਟਰੋਲਰ ਪ੍ਰੀਖਿਆਵਾਂ), ਸਟੇਜ ਸਕੱਤਰ ਕੁਲਦੀਪ ਸਿੰਘ ਸਿੱਧੂ ਅਤੇ ਸਮੂਹ ਸਟਾਫ਼ ਹਾਜ਼ਰ ਸੀ ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media