
ਨਵੀਂ ਦਿੱਲੀ, 5 ਫਰਵਰੀ (ਅੰਮ੍ਰਿਤ ਲਾਲ ਮੰਨਣ) – ਹਰੀ ਨਗਰ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਅਵਤਾਰ ਸਿੰਘ ਹਿਤ ਦੇ ਸਮਰਥਨ ਵਿੱਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬੀਬੀਆਂ ਦੇ ਵੱਡੇ ਇਕੱਠ ਨੂੰ ਸੰਬੋਧਿਤ ਕੀਤਾ।ਹਿਤ ਵੱਲੋਂ ਆਪਣੇ ਹਲਕੇ ਵਿੱਚ ਹਜ਼ਾਰਾਂ ਲੋਕਾਂ ਦੀ ਮੋਜ਼ੂਦਗੀ ਵਿੱਚ ਪ੍ਰਭਾਵਸ਼ਾਲੀ ਸਕੂਟਰ ਬਾਈਕ ਰੈਲੀ ਵੀ ਕੱਢੀ ਗਈ।ਰੈਲੀ ਦੌਰਾਨ ਸਾਬਕਾ ਵਿਧਾਇਕ ਹਰਸ਼ਰਨ ਸਿੰਘ ਬੱਲੀ, ਨਿਗਮ ਪਾਰਸ਼ਦ ਸ਼ਾਮ ਸ਼ਰਮਾ, ਸਾਬਕਾ ਨਿਗਮ ਪਾਰਸ਼ਦ ਬੀਬੀ ਕਿਰਨ ਚੌਪੜਾ ਅਤੇ ਦਿੱਲੀ ਕਮੇਟੀ ਦੇ ਮੀਤ ਪ੍ਰਧਾਨ ਤਨਵੰਤ ਸਿੰਘ ਨੇ ਲੋਕਾਂ ਨੂੰ ਹਿਤ ਨੂੰ ਜਿਤਾਉਣ ਦੀ ਅਪੀਲ ਕੀਤੀ।ਉਸ ਤੋਂ ਪਹਿਲਾਂ ਦਿੱਲੀ ਕਮੇਟੀ ਮੈਂਬਰ ਅਮਰਜੀਤ ਸਿੰਘ ਪੱਪੂ ਦੀ ਧਰਮ ਸੁਪਤਨੀ ਬੀਬੀ ਇੰਦਰਜੀਤ ਕੌਰ ਲਵਲੀ ਵੱਲੋਂ ਫਤਹਿ ਨਗਰ ਵਿਖੇ ਬੀਬੀਆਂ ਦੀ ਭਰਵੀ ਬੈਠਕ ਕਰਵਾਈ ਗਈ। ਜਿਸ ਵਿੱਚ ਬੀਬਾ ਬਾਦਲ ਨੇ ਦਿੱਲੀ ਵਿੱਚ ਕਿਰਨ ਬੇਦੀ ਨੂੰ ਮੁੱਖ ਮੰਤਰੀ ਬਣਾਉਣ ਲਈ ਬੀਬੀਆਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ।
Punjab Post Daily Online Newspaper & Print Media