ਹੁਸ਼ਿਆਰਪੁਰ, 5 ਫਰਵਰੀ (ਸਤਵਿੰਦਰ ਸਿੰਘ) – ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਟਰੱਸਟ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਿਥੇ ਨਗਰ ਸੁਧਾਰ ਟਰੱਸਟ ਦੀਆਂ ਵੱਖ-ਵੱਖ ਸਕੀਮਾਂ ਅਤੇ ਮੌਜੂਦਾ ਸਮੇਂ ਟਰੱਸਟ ਵੱਲੋਂ ਕੀਤੇ ਜਾ ਰਹੇ ਕੰਮਾਂ ਸਬੰਧੀ ਅਧਿਕਾਰੀਆਂ ਪਾਸੋਂ ਵਿਸਥਾਰ ਵਿੱਚ ਜਾਣਕਾਰੀ ਲਈ, ਉਥੇ ਉਨ੍ਹਾਂ ਟਰੱਸਟ ਦੀਆਂ ਸਕੀਮਾਂ ਪ੍ਰਤੀ ਲੋਕਾਂ ‘ਚ ਹੋਰ ਉਤਸ਼ਾਹ ਵਧਾਉਣ ਲਈ ਉਠਾਏ ਜਾਣ ਵਾਲੇ ਕਦਮਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਨਗਰ ਸੁਧਾਰ ਟਰੱਸਟ ਦੀਆਂ ਹੁਸ਼ਿਆਰਪੁਰ ਸ਼ਹਿਰ ਵਿਚਲੀਆਂ ਕਮਰਸ਼ੀਅਲ ਸਾਈਟਾਂ ਅਤੇ ਰਿਹਾਇਸ਼ੀ ਪਲਾਂਟਾ ਦੀ ਨਿਲਾਮੀ ਜਲਦ ਕਰਵਾਈ ਜਾਵੇਗੀ। ਇਸ ਮੌਕੇ ਐਸ ਡੀ ਐਮ ਹੁਸ਼ਿਆਰਪੁਰ ਅਨੰਦ ਸਾਗਰ ਸ਼ਰਮਾ, ਨਗਰ ਸੁਧਾਰ ਟਰੱਸਟ ਦੇ ਕਾਰਜਸਾਧਕ ਅਫ਼ਸਰ ਰਾਜੇਸ਼ ਚੌਧਰੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …