ਅੰਮ੍ਰਿਤਸਰ, 5 ਫਰਵਰੀ (ਪ੍ਰੀਤਮ ਸਿੰਘ) – ਸਥਾਨਕ ਖ਼ਾਲਸਾ ਕਾਲਜ ਆਫ਼ ਇੰਜ਼ੀਨੀਅਰ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਦੇ ਵਿਹੜੇ ਵਿੱਚ ਟੈਕ-ਮਹਿੰਦਰਾ ਕੰਪਨੀ ਵੱਲੋਂ ਭਰਤੀ ਦੌਰਾਨ ਤਕਰੀਬਨ 35 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ ਕੀਤੀ ਗਈ।
ਕਾਲਜ ਪ੍ਰਿੰਸੀਪਲ ਡਾ. ਅਮਰਪਾਲ ਸਿੰਘ ਨੇ ਉਕਤ ਵਿਦਿਆਰਥੀਆਂ ਦੀ ਇਸ ਚੋਣ ‘ਤੇ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਵਿਦਿਆਰਥੀਆਂ ਨੂੰ ਲਿਖਤੀ ਟੈਸਟ ਅਤੇ ਇੰਟਰਵਿਊ ਦੇ ਬਾਅਦ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇੰਜੀਨੀਅਰ ਦੀ ਵੱਖ-ਵੱਖ ਯੋਗਤਾ ਅਨੁਸਾਰ ਵਿਦਿਆਰਥੀਆਂ ਨੂੰ 2.4 ਲੱਖ ਰੁਪਏ ਸਲਾਨਾ ਪੈਕੇਜ਼ ਦਾ ਰੋਜ਼ਗਾਰ ਮੁਹੱਈਆ ਕੀਤਾ ਗਿਆ ਹੈ। ਉਨ੍ਹਾਂ ਕਾਲਜ ਵਿੱਚ ਪਲੇਸਮੈਂਟ ਸੈੱਲ ਅਤੇ ਸਬੰਧਿਤ ਅਧਿਆਪਕਾਂ ਨੂੰ ਇੰਨ੍ਹੀ ਵੱਡੀ ਕੰਪਨੀ ਨੂੰ ਕਾਲਜ ਕੈਂਪਸ ਵਿਖ ਲਿਆਕੇ ਵਿਦਿਆਰਥੀਆਂ ਨੂੰ ਨੌਕਰੀ ਦੇਣ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੇ ਹੋਰ ਪਲੇਸਮੈਂਟ ਸੈੱਲ ਕਾਲਜ ਵਿੱਚ ਆਯੋਜਿਤ ਕੀਤੇ ਜਾਣਗੇ ਅਤੇ ਪੰਜਾਬ ਸਰਕਾਰ ਦੇ ਡਾਇਰੈਕਟਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਹਿਲ ਦੇ ਅਧਾਰ ‘ਤੇ ਲਿਆ ਗਿਆ ਹੈ ਤਾਂ ਜੋ ਬੇਰੁਜਗਾਰੀ ‘ਤੇ ਕਾਬੂ ਪਾਉਂਦਿਆਂ ਵਿੱਦਿਅਕ ਖ਼ੇਤਰ ਵਿੱਚ ਉਭਰ ਰਹੇ ਵਿਦਿਆਰਥੀਆਂ ਨੂੰ ਰੋਜਗਾਰ ਮੁਹੱਈਆ ਕਰਵਾਇਆ ਜਾ ਸਕੇ।
Check Also
ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ
ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …