Thursday, July 3, 2025
Breaking News

ਡਰੱਗ ਕੇਸ ਵਿਚ ਆਖਰਕਾਰ ਸੱਚ ਸਾਹਮਣੇ ਆਇਆ – ਰਣੀਕੇ, ਢਿੱਲੋਂ, ਸੇਖੋਂ

ਪ੍ਰਤਾਪ ਸਿੰਘ ਬਾਜਵਾ ਪੰਜਾਬੀਆਂ ਕੋਲੋਂ ਮਾਫੀ ਮੰਗਣ

Gulzar Singh Ranike

ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਪੰਜਾਬ ਕੈਬਨਿਟ ਦੇ ਸੀਨੀਅਰ ਮੰਤਰੀਆਂ ਸ. ਗੁਲਜ਼ਾਰ ਸਿੰਘ ਰਣੀਕੇ, ਸ. ਜਨਮੇਜਾ ਸਿੰਘ ਸੇਖੋਂ ਤੇ ਸ. ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਡਰੱਗ ਕੇਸ ਵਿਚ ਪੰਜਾਬ ਦੇ ਕਾਂਗਰਸੀਆਂ ਵਲੋਂ ਮਾਲ ਮੰਤਰੀ ਸ. ਬਿਕਰਮ ਸਿੰਘਦ ਮਜੀਠੀਆ ਵਿਰੁੱਧ ਮਿਥ ਕੇ ਲਾਏ ਗਏ ਦੋਸ਼ ਝੂਠੇ ਤੇ ਨਿਰਆਧਾਰ ਸਾਬਿਤ ਹੋਣ ਨਾਲ ਸੱਚ ਆਖਰਕਾਰ ਸਾਹਮਣੇ ਆ ਗਿਆ ਹੈ।
ਅੱਜ ਇਕ ਬਿਆਨ ਵਿਚ ਇਨ੍ਹਾਂ ਆਗੂਆਂ ਨੇ ਕਿਹਾ ਕਿ ਈ.ਡੀ. ਵਲੋਂ ਸ. ਮਜੀਠੀਆ ਨੂੰ ਕਲੀਨ ਚਿੱਟ ਦੇਣ ਨਾਲ ਇਹ ਸਾਬਿਤ ਹੋ ਗਿਆ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਪ੍ਰਤਾਪ ਸਿੰਘ ਬਾਜਵਾ ਵਲੋਂ ਇਕ ਨਸ਼ਾ ਗਿਰੋਹ ਦੇ ਸਰਗਨੇ ਦੇ ਬਿਆਨ ਦੀ ਵਰਤੋਂ ਕਰਕੇ ਸ. ਮਜੀਠੀਆ ਦੀ ਸਾਖ ਨੂੰ ਵੱਟਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਇਨ੍ਹਾਂ ਆਗੂਆਂ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਸਮੇਤ ਜੋ ਵੀ ਸ. ਮਜੀਠੀਆ ਵਿਰੁੱਧ ਕੂੜ ਪ੍ਰਚਾਰ ਵਿਚ ਸ਼ਾਮਿਲ ਸਨ ਉਨ੍ਹਾਂ ਦੇ ਝੂਠ ਦਾ ਪਰਦਾਫਾਸ਼ ਹੋ ਚੁੱਕਾ ਹੈ ਅਤੇ ਉਨ੍ਹਾਂ ਨੂੰ ਸਾਰੀ ਕੌਮ ਨੂੰ ਨਸ਼ੇੜੀ ਕਹਿਕ ਬਦਨਾਮ ਕਰਨ ਦੇ ਪਸ਼ਚਾਤਾਪ ਲਈ ਮਾਫੀ ਮੰਗਣੀ ਚਾਹੀਦੀ ਹੈ।
ਸ. ਮਜੀਠੀਆ ਵਲੋਂ ਦਿਖਾਏ ਹੌਸਲੇ ਦੀ ਦਾਦ ਦਿੰਦਿਆਂ ਇਨ੍ਹਾਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਵਲੋਂ ਡਰੱਗ ਕੇਸ ਵਿਚ ਤੇਜੀ ਨਾਲ ਜਾਂਚ ਲਈ ਏਜੰਸੀ ਨੂੰ ਪੂਰਨ ਸਹਿਯੋਗ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਯੂ.ਪੀ.ਏ. ਸਰਕਾਰ ਵੇਲੇ ਵੀ 5 ਕੇਂਦਰੀ ਏਜੰਸੀਆਂ ਨੇ ਵੀ ਇਸ ਮਾਮਲੇ ਵਿਚ ਜਾਂਚ ਕੀਤੀ ਸੀ ਪਰ ਸ. ਮਜੀਠੀਆ ਵਿਰੁੱਧ ਕੁਝ ਵੀ ਨਹੀਂ ਮਿਲਿਆ ਸੀ। ਇਸ ਤੋਂ ਇਲਾਵਾ ਸ. ਬਾਜਵਾ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਇਸ ਸਬੰਧੀ ਪਾਈ ਪਟੀਸ਼ਨ ਨੂੰ ਵੀ ਅਦਾਲਤ ਨੇ ਸਿਆਸੀ ਤੌਰ ‘ਤੇ ਸੇਧਿਤ ਕਹਿੰਦਿਆਂ ਰੱਦ ਕਰ ਦਿੱਤਾ ਸੀ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਡਰੱਗ ਮਾਫੀਆ ਵਿਰੁੱਧ ਸਖਤ ਕਾਰਵਾਈ ਕੀਤੀ ਹੈ ।
ਆਗੂਆਂ ਨੇ ਸਾਰੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਕਾਂਗਰਸ ਵਲੋਂ ਪੰਜਾਬੀਆਂ ਨੂੰ ਬਦਨਾਮ ਕਰਨ ਵਾਸਤੇ ਕੀਤੇ ਜਾ ਰਹੇ ਕੂੜ ਪ੍ਰਚਾਰ ਦਾ ਟਾਕਰਾ ਕਰਨ ਦੀ ਵੀ ਅਪੀਲ ਕੀਤੀ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …

Leave a Reply