Friday, March 27, 2026

ਸੂਬਾ ਸਰਕਾਰ ਮਨਾਏਗੀ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲੇ ਦਾ ਰਾਜ ਪੱਧਰੀ ਸ਼ਹੀਦੀ ਦਿਹਾੜਾ

ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਤਿਆਰੀਆਂ ਦਾ ਜਾਇਜਾ

PPN0602201512

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲੇ ਦਾ ਰਾਜ ਪੱਧਰੀ ਸ਼ਹੀਦੀ ਦਿਹਾੜਾ 10 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ। ਇਸ ਰਾਜ ਪੱਧਰੀ ਸ਼ਹੀਦੀ ਦਿਹਾੜੇ ਦੀ ਪ੍ਰਧਾਨਗੀ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਕਰਨਗੇ। ਸ਼ਹੀਦੀ ਦਿਹਾੜੇ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸ੍ਰੀ ਭੁਪਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਅੰਮ੍ਰਿਤਸਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਆਪਣੇ ਦਫ਼ਤਰ ਵਿਖੇ ਕੀਤੀ ਗਈ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਸ਼ਾਮ ਸਿੰਘ ਅਟਾਰੀ ਵਾਲਾ ਪੰਜਾਬ ਦਾ ਮਹਾਨ ਜੋਧਾ ਹੋਇਆ ਹੈ ਅਤੇ ਸੂਬਾ ਸਰਕਾਰ ਵੱਲੋਂ ਇਸ ਯੋਧੇ ਨੂੰ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦੀ ਦਿਵਸ ਵਾਲੇ ਦਿਨ ਪਹਿਲਾਂ ਸਵੇਰੇ ਇੰਡੀਆ ਗੇਟ ਛੇਹਰਟਾ ਵਿਖੇ ਸ਼ਾਮ ਸਿੰਘ ਅਟਾਰੀ ਵਾਲਾ ਦੇ ਬੁੱਤ ਕੋਲ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ਅਤੇ ਉਪਰੰਤ ਅਟਾਰੀ ਵਿਖੇ ਸ਼ਾਮ ਸਿੰਘ ਦੀ ਸਮਾਧ ਵਿਖੇ ਸ਼ਹੀਦੀ ਸਮਾਗਮ ਕਰਾਇਆ ਜਾਵੇਗਾ। ਉਨਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਦੇ ਪ੍ਰਬੰਧਾਂ ਨੂੰ ਸਮੇਂ ਸਿਰ ਪੂਰਿਆਂ ਕੀਤਾ ਜਾਵੇ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply