
ਫਾਜ਼ਿਲਕਾ, 7 ਫਰਵਰੀ (ਵਿਨੀਤ ਅਰੋੜਾ) – ਸਰਬਤ ਦੇ ਭਲੇ ਲਈ ਰੇਲਵੇ ਫਾਟਕ ਰੋਡ ਤੇ ਪਿੰਡ ਫਤੇਗੜ੍ਹ ਦੇ ਦੁਕਾਨਦਾਰਾ ਵਲੋਂ ਲੰਗਰ ਲਗਾਇਆ ਗਿਆ। ਇਸ ਮੌਕੇ ‘ਤੇ ਸੇਵਾਦਾਰਾ ਵਲੋਂ ਆਉਣ ਜਾਣ ਵਾਲੇ ਰਾਹਗੀਰਾ ਨੂੰ ਰੋਕ-ਰੋਕ ਕੇ ਲੰਗਰ ਛਕਾਇਆ ਗਿਆ। ਇਸ ਮੌਕੇ ‘ਤੇ ਪ੍ਰੇਮ ਕੁਮਾਰ, ਸ਼ਤੀਸ਼ ਕੁਮਾਰ, ਸੋਨੂੰ, ਸਾਜਨ ਨਾਰੰਗ, ਦਿਵਾਨ ਚੰਦ, ਸੋਨੂੰ ਸੇਤੀਆ, ਰਾਜਿੰਦਰ ਸਿੰਘ, ਬਾਊ ਰਾਮ, ਸੁਭਾਸ ਚੰਦਰ, ਅਜੇ ਕੁਮਾਰ ਆਦਿ ਨੇ ਸੇਵਾ ਨਿਭਾਈ। ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਵਾਈਨ ਫਲੂ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ, ਸਿਹਤ ਵਿਭਾਗ ਵੱਲੋਂ ਇਸ ਬਿਮਾਰੀ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤੇ ਹਰ ਤਰਾਂ ਦੀ ਦਵਾਈ ਹਸਪਤਾਲਾਂ ਵਿਚ ਮੌਜੂਦ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਮੰਤਰੀ ਸ਼੍ਰੀ ਸੁਰਜੀਤ ਕੁਮਾਰ ਜਿਆਣੀ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।
ਸ਼੍ਰੀ ਜਿਆਣੀ ਨੇ ਦੱਸਿਆ ਕਿ ਰਾਜ ਦੇ ਸਾਰੇ ਸਿਵਲ ਸਰਜ਼ਨਾਂ ਨੂੰ ਆਦੇਸ਼ ਦੇ ਦਿਤੇ ਗਏ ਹਨ ਕਿ ਸਵਾਈਨ ਫਲੂ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣੇ ਯਕੀਨੀ ਬਣਾਏ ਜਾਣ ਤੇ ਇਸ ਲਈ ਹਰੇਕ ਹਸਪਤਾਲ ਵਿਚ ਵਿਸ਼ੇਸ਼ ਵਾਰਡ ਦਾ ਪ੍ਰਬੰਧ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਸਵਾਈਨ ਫਲੂ ਦਾ ਕੇਸ ਸਾਹਮਣੇ ਆਉਂਦਾ ਹੈ ਤਾਂ ਮਰੀਜ਼ ਨੂੰ ਤੁਰੰਤ ਨੇੜਲੇ ਸਿਵਲ ਹਸਪਤਾਲ ਵਿਚ ਲਿਆਂਦਾ ਜਾਵੇ, ਜਿਥੇ ਇਸ ਬਿਮਾਰੀ ਨਾਲ ਨਜਿੱਠਣ ਲਈ ਵੱਖਰੇ ਵਾਰਡ ਤੇ ਹਰ ਤਰਾਂ ਦੀ ਸਹੂਲਤ ਦਾ ਪ੍ਰਬੰਧ ਹੈ।ਸ਼੍ਰੀ ਜਿਆਣੀ ਨੇ ਅੱਗੇ ਦੱਸਿਆ ਕਿ ਸਵਾਈਨ ਫਲੂ ਨਾਲ ਨਜਿੱਠਣ ਲਈ ਪੰਜਾਬ ਦੇ ਹਰ ਜਿਲ੍ਹਾ ਹੈਡਕਵਾਟਰ ਤੇ ਵਿਸ਼ੇਸ਼ ਮੈਡੀਕਲ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ ਤੇ ਵਿਭਾਗ ਵੱਲੋਂ ਇਸ ਸੰਬੰਧੀ ਵਿਸ਼ੇਸ਼ ਜਾਗਰੂਕਤਾ ਤੇ ਸਿਹਤ ਜਾਂਚ ਮੁਹਿੰਮ ਵੀ ਚਲਾਈ ਗਈ ਹੈ।ਉਨ੍ਹਾਂ ਕਿਹਾ ਕਿ ਸਾਰੇ ਸਿਵਲ ਸਰਜਨਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਸਵਾਈਨ ਫਲੂ ਦੇ ਸ਼ੱਕੀ ਮਰੀਜ਼ਾਂ ਤੇ ਨਜ਼ਰ ਰੱਖਣ ਤੇ ਉਨ੍ਹਾਂ ਦਾ ਤੁਰੰਤ ਇਲਾਜ਼ ਸ਼ੁਰੂ ਕਰਨ। ਸਿਹਤ ਵਿਭਾਗ ਵੱਲੋਂ ਸਵਾਈਨ ਫਲੂ ਦੇ ਕੰਟਰੋਲ ਲਈ ਪੂਰੇ ਰਾਜ ਵਿਚ ਮੁਹਿੰਮ ਚਲਾਈ ਗਈ ਹੈ ਅਤੇ ਸਾਰੇ ਸਿਹਤ ਅਫਸਰਾਂ ਨੂੰ ਹਦਾਈਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਪ੍ਰਾਈਵੇਟ ਹਸਪਤਾਲਾਂ ਵਿਚ ਦਾਖਲ ਸਵਾਈਨ ਫਲੂ ਦੇ ਮਰੀਜ਼ਾਂ ਦੇ ਇਲਾਜ਼ ਤੇ ਪੂਰੀ ਨਿਗਰਾਨੀ ਰੱਖਣ ਤੇ ਇਸ ਦੀ ਰੋਜਾਨਾਂ ਰਿਪੋਰਟ ਮੁੱਖ ਦਫਤਰ ਚੰਡੀਗੜ੍ਹ ਵਿਖੇ ਦੇਣ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਜੁਕਾਮ, ਬੁਖਾਰ ਦੀ ਸ਼ਿਕਾਇਤ ਹੁੰਦੀ ਹੈ ਤਾਂ ਉਹ ਤੁਰੰਤ ਨੇੜਲੇ ਹਸਪਤਾਲ ਪੁੱਜ ਕੇ ਇਸ ਦੀ ਜਾਂਚ ਤੇ ਇਲਾਜ਼ ਕਰਵਾਉਣ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸਵਾਈਨ ਫਲੂ ਨਾਲ ਪੀੜ੍ਹਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਜਾਂ ਸੰਪਰਕ ਵਿਚ ਆਉਣ ਵਾਲਿਆਂ ਦੀਆਂ ਵੀ ਵਿਸ਼ੇਸ਼ ਜਾਂਚ ਕੀਤੀ ਜਾ ਰਹੀ ਹੈ।
Punjab Post Daily Online Newspaper & Print Media