Sunday, March 29, 2026

ਨਗਰ ਨਿਗਮ ਦੀਆਂ ਚੋਣਾਂ ਲਈ ਨਾਮਜ਼ਦਗੀਆਂ 7 ਤੋਂ 11 ਫਰਵਰੀ ਤੱਕ

PPN0702201510

ਹੁਸ਼ਿਆਰਪੁਰ, 7 ਫਰਵਰੀ (ਸਤਵਿੰਦਰ ਸਿੰਘ) – ਕਮਿਸ਼ਨਰ ਨਗਰ ਨਿਗਮ ਸ੍ਰੀ ਅਨੰਦ ਸਾਗਰ ਸ਼ਰਮਾ ਨੇ ਦੱਸਿਆ ਹੈ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਅੱਜ 7 ਫਰਵਰੀ ਨੂੰ ਨਗਰ ਨਿਗਮ ਦੀਆਂ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਅਤੇ 7 ਫਰਵਰੀ ਨਾਮਜਦਗੀ ਪੱਤਰ ਦਾਖਲ ਕਰਨ ਦਾ ਪਹਿਲਾ ਦਿਨ ਸੀ ਅਤੇ 11 ਫਰਵਰੀ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਗਰ ਨਿਗਮ ਦੇ ਦਫ਼ਤਰ ਵਿਖੇ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਨਾਮਜਦਗੀ ਪੱਤਰ ਲਏ ਜਾਣਗੇ।12 ਫਰਵਰੀ ਨੂੰ ਨਾਮਜਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 13 ਫਰਵਰੀ ਤੱਕ ਨਾਮਜਦਗੀ ਪੱਤਰ ਵਾਪਸ ਲਏ ਜਾ ਸਕਣਗੇ।
ਉਨ੍ਹਾਂ ਹੋਰ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਦੇ 50 ਵਾਰਡਾਂ ਵਿੱਚ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ , ਉਨ੍ਹਾਂ ਵਿੱਚ ਵਾਰਡ ਨੰਬਰ 1 ਤੋਂ 13 ਤੱਕ ਰਿਟਰਨਿੰਗ ਅਫ਼ਸਰ ਕਾਰਜਕਾਰੀ ਇੰਜੀ: ਵਾਟਰ ਸਪਲਾਈ ਤੇ ਸੈਨੀਟੇਸ਼ਨ ਡਵੀਜ਼ਨ ਨੰਬਰ 2 ਅਤੇ ਸਹਾਇਕ ਰਿਟਰਨਿੰਗ ਅਫ਼ਸਰ ਤਹਿਸੀਲਦਾਰ ਹੁਸ਼ਿਆਰਪੁਰ ਲਗਾਏ ਗਏ ਹਨ। ਇਸੇ ਤਰ੍ਹਾਂ ਵਾਰਡ ਨੰ: 14 ਤੋਂ 26 ਤੱਕ ਰਿਟਰਨਿੰਗ ਅਫ਼ਸਰ ਕਾਰਜਕਾਰੀ ਇੰਜੀ: ਐਸ ਐਨ ਈ (ਮਕੈਨੀਕਲ ਡਵੀਜ਼ਨ) ਅਤੇ ਸਹਾਇਕ ਰਿਟਰਨਿੰਗ ਅਫ਼ਸਰ ਨਾਇਬ ਤਹਿਸੀਲਦਾਰ ਹੁਸ਼ਿਆਰਪੁਰ ਹੋਣਗੇ। ਵਾਰਡ ਨੰ: 27 ਤੋਂ 38 ਤੱਕ ਰਿਟਰਨਿੰਗ ਅਫ਼ਸਰ ਕਾਰਜਕਾਰੀ ਇੰਜੀ: ਕੰਢੀ ਏਰੀਆ ਡੈਮ ਮੈਟੀਨੈਸ ਡਵੀਜ਼ਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਨਾਇਬ ਤਹਿਸੀਲਦਾਰ ਮਾਹਿਲਪੁਰ ਹੋਣਗੇ। ਇਸੇ ਤਰ੍ਹਾਂ ਵਾਰਡ ਨੰ: 39 ਤੋਂ 50 ਤੱਕ ਰਿਟਰਨਿੰਗ ਅਫ਼ਸਰ ਕਾਰਜਕਾਰੀ ਇੰਜੀ: ਵਾਟਰ ਸਪਲਾਈ ਤੇ ਸੈਨੀਟੇਸ਼ਨ ਡਵੀਜ਼ਨ 1 ਅਤੇ ਸਹਾਇਕ ਰਿਟਰਨਿੰਗ ਅਫ਼ਸਰ ਐਸ ਡੀ ਓ ਵਾਟਰ ਸਪਲਾਈ ਤੇ ਸੈਨੀਟੇਸ਼ਨ ਡਵੀਜ਼ਨ ਨੰਬਰ 1 ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਅਧਿਕਾਰੀ ਨਗਰ ਨਿਗਮ ਦੇ ਦਫ਼ਤਰ ਵਿਖੇ 11 ਫਰਵਰੀ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜਦਗੀ ਪੱਤਰ ਪ੍ਰਾਪਤ ਕਰਨਗੇ।
ਕਮਿਸ਼ਨਰ ਨਗਰ ਨਿਗਮ ਨੇ ਹੋਰ ਦੱਸਿਆ ਕਿ ਨਗਰ ਨਿਗਮ ਦੀਆਂ ਚੋਣਾਂ ਸਬੰਧੀ ਅੱਜ ਬਾਅਦ ਦੁਪਹਿਰ 3 ਵਜੇ ਕਿਸੇ ਵੀ ਉਮੀਦਵਾਰ ਵੱਲੋਂ ਨਾਮਜਦਗੀ ਪੱਤਰ ਦਾਖਲ ਨਹੀਂ ਕੀਤੇ ਗਏ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply