Saturday, September 12, 2026

ਗੁਰੂ ਨਾਨਕ ਅਨਾਥ ਆਸ਼ਰਮ ਵੱਲੋਂ ਗਰੀਬ ਬੱਚਿਆਂ ਨੂੰ ਕਾਪੀਆਂ ਤੇ ਜਮੈਟਰੀਆਂ ਫਰੀ ਵੰਡੀਆਂ ਗਈਆਂ

ਅੰਮ੍ਰਿਤਸਰ, 9 ਫਰਵਰੀ (ਗੁਰਪ੍ਰੀਤ ਸਿੰਘ) ਗੁਰੂ ਨਾਨਕ ਅਨਾਥ ਆਸ਼ਰਮ ਟਰੱਸਟ ਸ੍ਰੀ ਅੰਮ੍ਰਿਤਸਰ ਵੱਲੋਂ ਸਵਰਗਵਾਸੀ ਬਾਬਾ ਮਹਾਂ ਸਿੰਘ ਵੱਲੋਂ ਪਾਏ ਪੂਰਨਿਆਂ ਉੱਪਰ ਚਲਦੇ ਹੋਏ ਸਰਕਾਰੀ ਐਲੀਮੈਂਟਰੀ ਸਕੂਲ ਕੋਟ ਮੰਗਲ ਸਿੰਘ ਅੰਮ੍ਰਿਤਸਰ ਵਿਖੇ ੧੬੬ ਗਰੀਬ ਬੱਚਿਆਂ ਨੂੰ ਕਾਪੀਆਂ ਤੇ ਜਮੈਟਰੀਆਂ ਫਰੀ ਵੰਡੀਆਂ ਗਈਆਂ। ਇਸ ਸਮੇਂ ਬਾਬਾ ਭੂਪਿੰਦਰ ਸਿੰਘ ਡੇਰਾ ਬਾਬਾ ਮਿਸ਼ਰਾ ਸਿੰਘ ਨੇ ਅਧਿਆਪਕਾਂ ਅਤੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆ ਮਨੁੱਖ ਦਾ ਤੀਸਰਾ ਨੇਤਰ ਹੈ। ਉਨ੍ਹਾਂ ਕਿਹਾ ਕਿ ਵਿਦਿਆ ਮਨੁੱਖ ਨੂੰ ਹਨੇਰੇ ਵਿਚੋਂ ਕੱਢ ਕੇ ਚਾਨਣ ਰੂਪੀ ਗਿਆਨ ਪ੍ਰਦਾਨ ਕਰਦਾ ਹੈ ਜੋ ਉਸ ਦੀ ਜ਼ਿੰਦਗੀ ਨੂੰ ਸੰਵਾਰਨ ਵਿੱਚ ਅਹਿਮ ਯੋਗਦਾਨ ਪਾਉੰਦੀ ਹੈ।ਉਨ੍ਹਾਂ ਕਿਹਾ ਕਿ ਅਧਿਆਪਕ ਵਰਗ ਵਿਦਿਆ ਰੂਪੀ ਚਾਨਣ ਨਾਲ ਵਿਦਿਆਰਥੀਆਂ ਦੀ ਸਖਸ਼ੀਅਤ ਨੂੰ ਸੰਵਾਰਦਾ ਹੈ ਅਤੇ ਉਨ੍ਹਾਂ ਨੂੰ ਸਮਾਜ ਵਿਚ ਵਿਚਰਣ ਯੋਗ ਬਣਾਉੰਦਾ ਹੈ।ਇਸ ਸਮੇਂ ਸਕੂਲ ਦੇ ਪ੍ਰਿੰਸੀਪਲ ਅਤੇ ਸਮੁੱਚੇ ਸਟਾਫ ਵੱਲੋਂ ਗੁਰੂ ਨਾਨਕ ਅਨਾਥ ਆਸ਼ਰਮ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰੂ ਨਾਨਕ ਅਨਾਥ ਆਸ਼ਰਮ ਦੇ ਪ੍ਰਧਾਨ ਸ. ਗੁਰਚਰਨ ਸਿੰਘ, ਮੀਤ ਪ੍ਰਧਾਨ ਸ. ਗੁਰਮੀਤ ਸਿੰਘ, ਸ. ਪ੍ਰਵਿੰਦਰ ਸਿੰਘ ਖਜ਼ਾਨਚੀ ਤੇ ਹੋਰ ਮੈਂਬਰ ਹਾਜ਼ਰ ਸਨ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply