Saturday, September 12, 2026

ਵਿਦਿਆਰਥੀਆਂ ਦੇਖੀ ਸਾਇੰਸ ਸਿਟੀ

PPN1102201517

ਫਾਜ਼ਿਲਕਾ, 11 ਫਰਵਰੀ (ਵਿਨੀਤ ਅਰੋੜਾ): ਡਾਇਰੈਕਟਰ ਜਨਰਲ ਸਕੂਲ ਸਿਖਿਆ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਜਿਲ੍ਹੇ ਦੇ ਪਿੰਡ ਹੀਰਾਵਾਲੀ ਦੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਨੂੰ ਸਾਇੰਸ ਸਿਟੀ ਲਿਜਾਇਆ ਗਿਆ। ਇਸ ਮੌਕੇ ਸਕੂਲ ਦਾ ਸਟਾਫ ਵੀ ਹਾਜ਼ਰ ਸੀ। ਸਕੂਲ ਦੇ ਮੁੱਖ ਅਧਿਆਪਕ ਡਾ. ਨਵਜੀਤ ਕੌਰ ਸਰਾਂ ਨੇ ਦੱਸਿਆ ਕਿ ਸਟਾਫ ਸਕੂਲ ਅਧਿਆਪਕ ਅਮਰਜੀਤ ਸਿੰਘ ਤੇ ਮੈਡਮ ਕੁਮਾਰੀ ਕਪਿਲਾ ਦੀ ਅਗਵਾਈ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ ਸਿਟੀ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਸਾਇੰਸ ਸਿਟੀ ਲਿਜਾਣ ਦਾ ਮੁੱਖ ਉਦੇਸ਼ ਉਨ੍ਹਾਂ ਦੀ ਵਿਗਿਆਨ ਵਿਸ਼ੇ ਪ੍ਰਤੀ ਰੁਚੀ ਵਧਾਉਣਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਵਿਚ ਵੀ ਵਿਗਿਆਨ ਵਿਸ਼ੇ ਪ੍ਰਤੀ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਂਦੇ ਰਹਿੰਦੇ ਹਨ। ਸਕੂਲ ਦੀਆਂ ਵੱਖ-ਵੱਖ ਜਮਾਤਾਂ ਦੇ ਕਰੀਬ 10 ਵਿਦਿਆਰਥੀਆਂ ਨੇ ਪੁਸ਼ਪਾ ਗੁਜ਼ਰਾਲ ਸਾਇੰਸ ਸਿਟੀ ਦਾ ਦੌਰਾ ਕੀਤਾ ਤੇ ਉਥੇ ਵਿਗਿਆਨ ਵਿਸ਼ੇ ਨਾਲ ਸੰਬੰਧਤ ਤਕਨੀਕਾਂ ਨੂੰ ਜਾਣਿਆਂ। ਵਿਦਿਆਰਥੀਆਂ ਨੇ ਵਿਗਿਆਨ ਵਿਸ਼ੇ ਨਾਲ ਸੰਬੰਧਤ ਆਪਣੇ ਦਿਲ ਦੇ ਪ੍ਰਸ਼ਨਾਂ ਨੂੰ ਵੀ ਸਾਇੰਸ ਸਿਟੀ ਜਾ ਕੇ ਖਤਮ ਕੀਤਾ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply