Saturday, July 25, 2026

ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਦੂਜੇ ਦਿਨ ਭਰੀਆਂ ਗਈਆਂ 6 ਨਾਮਜ਼ਦਗੀਆਂ – ਬਰਾੜ

DC Manjit Singh Brar

ਫਾਜ਼ਿਲਕਾ, 11 ਫਰਵਰੀ (ਵਿਨੀਤ ਅਰੋੜਾ) – ਫਾਜ਼ਿਲਕਾ ਜਿਲ੍ਹੇ ਲਈ 3 ਨਗਰ ਕੋਂਸਲਾਂ ਅਤੇ 1 ਨਗਰ ਪੰਚਾਇਤ ਦੀਆਂ ਚੋਣਾਂ ਲਈ ਲਈਆਂ ਜਾ ਰਹੀਆਂ ਨਾਮਜ਼ਦਗੀਆਂ ਦੇ ਦੂਜੇ ਦਿਨ ਅੱਜ ਫਾਜ਼ਿਲਕਾ ਜਿਲ੍ਹੇ ਵਿਚ ਕੁੱਲ 6 ਉਮੀਦਵਾਰਾਂ ਨੇ ਨਗਰ ਕੌਂਸਲ ਚੋਣਾਂ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਨਗਰ ਕੌਂਸਲ ਫਾਜ਼ਿਲਕਾ ਲਈ ਕੁੱਲ 4 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਅਤੇ ਇਸੇ ਤਰ੍ਹਾਂ ਨਗਰ ਕੌਂਸਲ ਅਬੋਹਰ ਲਈ 2 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।ਉਨ੍ਹਾਂ ਦੱਸਿਆ ਕਿ ਨਾਮਜਦਗੀਆਂ ਭਰਨ ਦੀ ਆਖਿਰੀ ਮਿਤੀ 13 ਫਰਵਰੀ ਹੋਵੇਗੀ । 14 ਫਰਵਰੀ ਨੂੰ ਨਾਮਜਦਗੀ ਪੱਤਰਾਂ ਦੀ ਜਾਂਚ ਹੋਵੇਗੀ ਅਤੇ 16 ਫਰਵਰੀ ਨੂੰ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਿਰੀ ਤਾਰੀਕ ਹੋਵੇਗੀ ਅਤੇ ਉਸੇ ਦਿਨ ਹੀ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …

Leave a Reply