Monday, August 10, 2026

ਆਮ ਆਦਮੀ ਪਾਰਟੀ ਦੀ ਜਿੱਤ ‘ਤੇ ਵੰਡੇ ਲੱਡੂ

PPN1202201515

ਛੇਹਰਟਾ, 12 ਫਰਵਰੀ (ਕੁਲਦੀਪ ਸਿੰਘ ਨੋਬਲ) – ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਦਿੱਲੀ ਵਿਧਾਨ ਸਭਾ ਚੋਣ ਵਿੱਚ ਹੋਈ ਹੂੰਝਾ ਫੇਰ ਜਿੱਤ ‘ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਉਨਾਂ ਵੱਲੋਂ ਜਿੱਤ ਦੀ ਖੁਸ਼ੀ ਢੋਲ ਵਜਾ ਕੇ ਅਤੇ ਪਟਾਕੇ ਚਲਾਏ ਗਏ। ਇਸੇ ਸਬੰਧੀ ਵਿਧਾਨ ਸਭਾ ਹਲਕਾ ਪੱਛਮੀ ਵਿੱਚ ਹਲਕਾ ਇੰਚਾਰਜ ਬਲਵਿੰਦਰ ਸਿੰਘ ਫੋਜੀ ਤੇ ਪ੍ਰਤਾਪ ਬਜਾਰ ਛਹਰਟਾ ਦੇ ਪ੍ਰਧਾਨ ਤੇ ਸਮਾਜ ਸੇਵਕ ਸੂਰੇਸ਼ ਸ਼ਰਮਾ ਦੀ ਅਗਵਾਈ ਵਿੱਚ ਇੱਕ ਮੀਟਿੰਗ ਹੋਈ ਜਿਸ ਵਿੱਚ ਜਿਲਾ ਅੰਮ੍ਰਿਤਸਰ ਦੇ ਇੰਚਾਰਜ ਹਰਿੰਦਰ ਸਿੰਘ, ਨਰਿੰਦਰ ਸਿੰਘ ਵਾਲੀਆ ਮੈਬਰ ਡਿਸਪਲਨ ਕਮੇਟੀ ਤੇ ਅਬਜਰਵਰ ਸ਼ਾਮਿਲ ਹੋਏ।ਉਨਾਂ ਕਿਹਾ ਕਿ ਦਿੱਲੀ ਦੀ ਜਿੱਤ ਆਮ ਆਦਮੀ ਪਾਰਟੀ ਦੀ ਤੇ ਵਲੰਟੀਅਰਾ ਦੀ ਜਿੱਤ ਹੈ ਤੇ 2017 ਵਿੱਚ ਪੰਜਾਬ ਵਿੱਚ ਆ ਰਹੀਆ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਜਿੱਤ ਦਾ ਝੰਡਾ ਲਹਿਰਾਏਗੀ।ਉਨਾਂ ਵੱਲੋ ਜਿੱਤ ਦੀ ਖੁਸ਼ੀ ਵਿੱਚ ਲੱਡੂ ਵੰਡੇ ਗਏ। ਇਸ ਮੋਕੇ ਰਾਣਾ ਨਰਿੰਦਰ ਸਿੰਘ, ਅਵਤਾਰ ਸਿੰਘ ਤਾਰੀ, ਸਾਜਨ ਵਾਲੀਆ, ਰਵਿੰਦਰ ਸੁਲਤਾਨਵਿੰਡ, ਵਿਜੇ ਧਵਨ, ਐਮਟੀ ਕੇਬਲ ਵਾਲਾ, ਡਾਕਟਰ ਪਰਮਪਾਲ ਸਿੰਘ, ਸੁਖਦੇਵ ਸਿੰਘ, ਜੱਸਾ ਸਿੰਘ, ਕੁਲਵਿੰਦਰ ਸਿੰਘ, ਭਜਨ ਕੋਰ, ਸ਼ਿਵਾਨੀ, ਸ਼ਿਵ ਦੇਵਗਨ, ਸੁਖਬੀਰ ਸਿੰਘ ਮਾਹਲ, ਸਿਕੰਦਰ ਸਿੰਘ, ਲਖਵਿੰਦਰ ਸਿੰਘ ਖਾਲਸਾ, ਡਾਕਟਰ ਰਾਜ ਕੁਮਾਰ, ਜਗਦਰਸ਼ਨ ਸਿੰਘ, ਜਸਮੀਤ ਸਿੰਘ ਆਦਿ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਹਾਜਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …

Leave a Reply