Friday, April 10, 2026

ਸੇਫ ਸਕੂਲ ਵਾਹਨ ਸਕੀਮ ਤਹਿਤ ਪ੍ਰਾਈਵੇਟ ਸਕੂਲਾਂ ਦੀਆਂ ਬੱਸਾਂ ਦਾ ਨਿਰੀਖਣ

PPN1302201517

ਹੁਸ਼ਿਆਰਪੁਰ, 13 ਫਰਵਰੀ (ਸਤਵਿਦਰ ਸਿਘ) – ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ.) ਮੋਹਣ ਸਿੰਘ ਲੇਹਲ ਵੱਲੋਂ ਸੇਫ ਸਕੂਲ ਵਾਹਨ ਯੋਜਨਾ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਤਹਿਸੀਲ ਵਿਖੇ ਪ੍ਰਾਈਵੇਟ ਸਕੂਲਾਂ ਦੀਆ ਬੱਚਿਆਂ ਨੂ੍ਹੂ ਲਿਜਾਣ ਵਾਲੀਆਂ ਬੱਸਾਂ ਦਾ ਨਿਰੀਖਣ ਕੀਤਾ ਅਤੇ ਡਰਾਈਵਿੰਗ ਲਾਇਸੈਂਸ ਦੀ ਚੈਕਿੰਗ ਕੀਤੀ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ।ਇਸ ਸੰਬੰਧੀ ਜ਼ਿਲ੍ਹਾ ਸਿੱਖਿਆ ਅਫਸਰ ਮੋਹਣ ਸਿੰਘ ਲੇਹਲ ਨੇ ਦੱਸਿਆ ਕਿ ਵਿਭਾਗ ਕੋਲ ਕਈ ਸ਼ਿਕਾਇਤਾਂ ਪ੍ਰਾਪਤ ਹੁੰਦੀਆ ਰਹਿੰਦੀਆਂ ਹਨ ਕਿ ਇਹ ਬੱਸ ਚਾਲਕ ਜਾਂ ਤਾਂ ਬੱਸ਼ਾਂ ਬਹੁਤ ਤੇਜ ਰਫਤਾਰੀ ਨਾਲ ਚਲਾਉਂਦੇ ਹਨ ਜਿਸ ਕਾਰਨ ਬੱਚਿਆਂ ਦਾ ਜਾਨੀ ਨੁਕਸਾਨ ਹੋਣ ਦਾ ਡਰ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਵਿਭਾਗ ਨੂੰ ਇਹ ਵੀ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਕਈ ਸਕੂਲਾਂ ਨੇ ਆਪਣੀਆ ਬੱਸਾਂ ਨੂੰ ਮਾਪਦੰਡਾਂ ਅਨੁਸਾਰ ਮੈਨਟੇਨ ਨਹੀਂ ਕੀਤਾ ਜਾਂਦਾ ਹੈ।ਉਨ੍ਹਾ ਨੇ ਦੱਸਿਆ ਕਿ ਕਈ ਬੱਸਾਂ ਵਿੱਚ ਸਮਰੱਥਾ ਤੋਂ ਜ਼ਿਆਦਾ ਵਿਦਿਆਰਥੀਆ ਨੂੰ ਭਰ ਲਿਆ ਜਾਂਦਾ ਹੈ ਜੋ ਕਿ ਨਿਯਮਾਂ ਦੇ ਉਲਟ ਹੈ।ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਕੋਆਰਡੀਨੇਟਰ ਮਦਨ ਸ਼ਰਮਾ ਅਤੇ ਨਰੇਸ਼ ਕੁਮਾਰ, ਰਜਨੀਸ਼ ਕੁਮਾਰ ਗੁਲਿਆਨੀ ਸਨ।

Check Also

ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …

Leave a Reply